ਅੰਮ੍ਰਿਤ ਮਾਨ ਦਾ ਨਵਾਂ ਗੀਤ ‘ਮਾਂ’ ਰਿਲੀਜ਼, ਹਰ ਕਿਸੇ ਨੂੰ ਕਰ ਰਿਹਾ ਭਾਵੁਕ

By  Shaminder April 3rd 2021 05:43 PM

ਅੰਮ੍ਰਿਤ ਮਾਨ ਦਾ ਨਵਾਂ ਗੀਤ ‘ਮਾਂ’ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਾਂ ਨੂੰ ਸਮਰਪਿਤ ਕੀਤਾ ਹੈ ।ਇਸ ਗੀਤ ਦੇ ਬੋਲ ਅੰਮ੍ਰਿਤ ਮਾਨ ਨੇ ਖੁਦ ਲਿਖੇ ਹਨ ਅਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ । ਇਸ ਗੀਤ ‘ਚ ਮਾਂ ਤੇ ਪੁੱਤਰ ਦੇ ਪਿਆਰ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਸ ਤੋਂ ਪਹਿਲਾਂ ਅੰਮ੍ਰਿਤ ਮਾਨ ਨੇ ਇਸ ਗੀਤ ਦਾ ਆਡੀਓ ਰਿਲੀਜ਼ ਕੀਤਾ ਸੀ ।

Amrit Maan Image From Amrit Maan Song 'Maa'

ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੀ ਫ਼ਿਲਮ ‘ਹੌਂਸਲਾ ਰੱਖ’ ਦੀ ਸ਼ੂਟਿੰਗ ਪੂਰੀ, ਪਾਰਟੀ ਦੀਆਂ ਤਸਵੀਰਾਂ ਹੋਈਆਂ ਵਾਇਰਲ 

Amrit Maan Image From Amrit Maan Song 'Maa'

ਜਿਸ ਨੂੰ ਕਿ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਹੁਣ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਇਸ ਗੀਤ ‘ਚ ਗਾਇਕ ਨੇ ਉਨ੍ਹਾਂ ਬੱਚਿਆਂ ਦੇ ਦਰਦ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਨ੍ਹਾਂ ਦੇ ਸਿਰ ਤੋਂ ਸਾਇਆ ਉੱਠ ਜਾਂਦਾ ਹੈ ।

Amrit Maan Image From Amrit Maan Song 'Maa'

ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਅੰਮ੍ਰਿਤ ਮਾਨ ਦਾ ਇਹ ਗੀਤ ਸਰੋਤਿਆਂ ਨੂੰ ਭਾਵੁਕ ਕਰ ਰਿਹਾ ਹੈ ।

ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਅਦਾਕਾਰੀ ਦਿਖਾ ਚੁੱਕੇ ਹਨ ।

 

 

Related Post