ਪੰਜਾਬੀ ਇੰਡਸਟਰੀ ਦਾ ਇੱਕ ਹੋਰ ਗਾਇਕ ਵਿਆਹ ਦੇ ਬੰਧਨ ਵਿੱਚ ਬੱਝਿਆ, ਕੋਰਾਲਾ ਮਾਨ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ
Shaminder
January 26th 2022 08:16 AM --
Updated:
January 26th 2022 08:22 AM
ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ । ਇੱਕ ਤੋਂ ਬਾਅਦ ਇੱਕ ਗਾਇਕ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ । ਬੀਤੇ ਦਿਨ ਜਿੱਥੇ ਜੌਰਡਨ ਸੰਧੂ ਵਿਆਹ ਦੇ ਬੰਧਨ ‘ਚ ਬੱਝੇ ਸਨ । ਹੁਣ ਗਾਇਕ ਕੋਰਾਲਾ ਮਾਨ (Korala Maan) ਵਿਆਹ (Wedding) ਦੇ ਬੰਧਨ ‘ਚ ਬੱਝ ਚੁੱਕੇ ਹਨ । ਕੋਰਾਲਾ ਮਾਨ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੋਰਾਲਾ ਮਾਨ ਆਪਣੀ ਵਾਈਫ ਦੇ ਨਾਲ ਨਜ਼ਰ ਆ ਰਹੇ ਹਨ ।ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਮੌਜੂਦ ਰਹੇ ।