ਅਰਚਨਾ ਪੂਰਨ ਸਿੰਘ ਨੇ ਆਪਣੀ ਨੌਕਰਾਣੀ ਨਾਲ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਵੱਲੋਂ ਕੀਤਾ ਜਾ ਰਿਹਾ ਪਸੰਦ

By  Shaminder March 17th 2022 10:40 AM

ਅਰਚਨਾ ਪੂਰਨ ਸਿੰਘ (Archana Puran Singh) ਜੋ ਕਿ ਕਪਿਲ ਸ਼ਰਮਾ ਦੇ ਸ਼ੋਅ ‘ਚ ਬਤੌਰ ਜੱਜ ਨਜ਼ਰ ਆ ਰਹੀ ਹੈ । ਉਸ ਨੇ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਅਦਾਕਾਰਾ ਅਰਚਨਾ ਪੂਰਨ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਘਰ ਦੀ ਨੌਕਰਾਣੀ ਦੇ ਨਾਲ ਗੱਲ ਕਰਦੀ ਹੋਈ ਨਜ਼ਰ ਆ ਰਹੀ ਹੈ ।ਨੌਕਰਾਣੀ ਭਾਗਿਆ ਸ਼੍ਰੀ ਉਸ ਦੇ ਨਾਲ ਗੱਲਬਾਤ ਕਰਦੀ ਹੋਈ ਨਜ਼ਰ ਆ ਰਹੀ ਹੈ ।

Archnapuran singh image From instagram

ਹੋਰ ਪੜ੍ਹੋ : ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੀ ਰੋਮਾਂਟਿਕ ਤਸਵੀਰ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਇਸ ਦੇ ਨਾਲ ਹੀ ਉਹ ਅਰਚਨਾ ਪੂਰਨ ਸਿੰਘ ਦੇ ਕੋਲ ਉਸ ਦੇ ਬੇਟਿਆਂ ਦੀ ਸ਼ਿਕਾਇਤ ਕਰਦੀ ਹੋਈ ਦਿਖਾਈ ਦੇ ਰਹੀ ਹੈ ਕਿ ਕਿਸ ਤਰ੍ਹਾਂ ਦੋਵੇਂ ਉਸ ਦੀ ਮਿਮਿਕਰੀ ਕਰਦੇ ਹਨ । ਇਸ ਤੋਂ ਅਰਚਨਾ ਪੂਰਨ ਸਿੰਘ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਉਹ ਭਾਗਿਆ ਸ਼੍ਰੀ ਦੇ ਨਾਲ ਗੱਲਬਾਤ ਕਰਦੀ ਹੋਈ ਨਜ਼ਰ ਆ ਰਹੀ ਹੈ ।

Archana puran singh image from instagram

ਦੱਸ ਦਈਏ ਕਿ ਅਰਚਨਾ ਪੂਰਨ ਸਿੰਘ ਆਪਣੀ ਨੌਕਰਾਣੀ ਨੂੰ ਆਪਣੇ ਪਰਿਵਾਰ ਦਾ ਹਿੱਸਾ ਮੰਨਦੀ ਹੈ ਅਤੇ ਅਕਸਰ ਭਾਗਿਆ ਸ਼੍ਰੀ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।ਅਰਚਨਾ ਪੂਰਨ ਸਿੰਘ ਦੇ ਵੱਲੋਂ ਆਪਣੀ ਨੌਕਰਾਣੀ ਦੇ ਨਾਲ ਅਜਿਹਾ ਵਰਤਾਉ ਦੇਖ ਕੇ ਹਰ ਕੋਈ ਉਸ ਦੀ ਤਾਰੀਫ ਕਰ ਰਿਹਾ ਹੈ । ਦੱਸ ਦਈਏ ਕਿ ਅਰਚਨਾ ਪੂਰਨ ਸਿੰਘ ਕਪਿਲ ਸ਼ਰਮਾ ਦੇ ਸ਼ੋਅ ‘ਚ ਬਤੌਰ ਜੱਜ ਨਜ਼ਰ ਆ ਰਹੇ ਹਨ । ਇਸ ਸ਼ੋਅ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।

 

View this post on Instagram

 

A post shared by Archana Puran Singh (@archanapuransingh)

Related Post