ਪਿਆਰ ਦੀਆਂ ਬਾਤਾਂ ਪਾਉਂਦਾ ‘ਅੜਬ ਮੁਟਿਆਰਾਂ’ ਦਾ ਨਵਾਂ ਗੀਤ ‘ਵੱਡੇ-ਵੱਡੇ ਦਿਨ’ ਮਨਪ੍ਰੀਤ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ
Lajwinder kaur
October 13th 2019 02:04 PM --
Updated:
October 13th 2019 02:05 PM

18 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਅੜਬ ਮੁਟਿਆਰਾਂ’ ਦਾ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ। ਇਸ ਵਾਰ ਸੈਡ-ਰੋਮਾਂਟਿਕ ਗੀਤ ‘ਵੱਡੇ-ਵੱਡੇ ਦਿਨ’ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋਇਆ ਹੈ। ਇਸ ਗਾਣੇ ਨੂੰ ਪੰਜਾਬੀ ਗਾਇਕ ਮਨਪ੍ਰੀਤ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।
ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰੇ ਗੀਤ ਨੂੰ ਸੋਨਮ ਬਾਜਵਾ, ਅਜੇ ਸਰਕਾਰੀਆ, ਨਿੰਜਾ ਤੇ ਮਹਿਰੀਨ ਪੀਰਜ਼ਾਦਾ ਉੱਤੇ ਫਿਲਮਾਇਆ ਗਿਆ ਹੈ। ਇਸ ਗਾਣੇ ਦੇ ਬੋਲ ਹਰਮਨਜੀਤ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ Cheetah ਨੇ ਦਿੱਤਾ ਹੈ। ਵ੍ਹਾਈਟ ਹਿੱਲ ਮਿਊਜ਼ਿਕ ਲੇਬਲ ਦੇ ਹੇਠ ਇਸ ਗਾਣੇ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਹ ਫ਼ਿਲਮ ਇੱਕ ਪਰਿਵਾਰਕ ਮੂਵੀ ਹੋਵੇਗੀ, ਜਿਸ ‘ਚ ਉਨ੍ਹਾਂ ਔਰਤਾਂ ਤੇ ਕੁੜੀਆਂ ਦੀ ਕਹਾਣੀ ਨੂੰ ਪੇਸ਼ ਕੀਤਾ ਜਾਵੇਗਾ ਜੋ ਆਪਣੀ ਜ਼ਿੰਦਗੀ ਆਪਣੇ ਤਰੀਕੇ ਨਾਲ ਜਿਉਣ ਦੀਆਂ ਇੱਛਾਵਾਂ ਰੱਖਦੀਆਂ ਹਨ। ਇਸ ਫ਼ਿਲਮ ਨੂੰ ਮਾਨਵ ਸ਼ਾਹ ਵੱਲੋਂ ਡਾਇਰੈਕਟ ਕੀਤਾ ਗਿਆ ਹੈ।