ਅਰਜੁਨ ਕਪੂਰ ਮਲਾਇਕਾ ਅਰੋੜਾ ਦੇ ਨਾਲ ਸਾਈਕਲਿੰਗ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਅਰਜੁਨ ਕਪੂਰ (Arjun Kapoor) ਅਤੇ ਮਲਾਇਕਾ ਅਰੋੜਾ (Malaika Arora) ਦੀ ਦੋਸਤੀ ਦੇ ਕਿੱਸੇ ਕਿਸੇ ਤੋਂ ਛਿਪੇ ਨਹੀਂ ਹਨ । ਬੀਤੇ ਦਿਨ ਦੋਵਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਸ ਤੋਂ ਇਲਾਵਾ ਅਦਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਰਜੁਨ ਕਪੂਰ ਮਲਾਇਕਾ ਅਰੋੜਾ ਦੇ ਨਾਲ ਸਾਈਕਲਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਦੋਵਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।
image From instagram
ਹੋਰ ਪੜ੍ਹੋ : ਸਰੋਤਿਆਂ ਨੂੰ ਪਸੰਦ ਆ ਰਿਹਾ ਪਦਮਿਨੀ ਕੋਹਲਾਪੁਰੀ ਦਾ ਗੀਤ ‘ਯੇ ਗਲੀਆਂ ਯੇ ਚੌਬਾਰਾ’, ਵੇਖੋ ਵੀਡੀਓ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਰਜੁਨ ਕਪੂਰ ਅੱਗੇ –ਅੱਗੇ ਸਾਈਕਲਿੰਗ ਕਰ ਰਹੇ ਹਨ । ਜਦੋਂਕਿ ਪਿੱਛੇ ਸਾਈਕਲ ‘ਤੇ ਮਲਾਇਕਾ ਅਰੋੜਾ ਨਜ਼ਰ ਆ ਰਹੀ ਹੈ । ਵੀਡੀਓ ਦੀ ਬੈਕਗਰਾਊਂਡ ‘ਚ ਦਿਲਜੀਤ ਦੋਸਾਂਝ ਦਾ ਗੀਤ ‘ਲਵਰ’ ਚੱਲ ਰਿਹਾ ਹੈ । ਇਸ ਤੋਂ ਇਲਾਵਾ ਅਰਜੁਨ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਇੱਕ ਤਸਵੀਰ ਸ਼ੇਅਰ ਕੀਤੀ ਹੈ । ਜਿਸ ‘ਚ ਉਹ ਮਾਲਦੀਵ ‘ਚ ਚਿੱਲ ਕਰਦੇ ਹੋਏ ਨਜ਼ਰ ਆ ਰਹੇ ਹਨ । ਇਹ ਤਸਵੀਰਾਂ ਅਦਾਕਾਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।
Image From instagram
ਇਨ੍ਹਾਂ ਸਾਰੀਆਂ ਤਸਵੀਰਾਂ 'ਚ ਅਰਜੁਨ ਕਪੂਰ ਸੈਲਫੀ ਲੈਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਖੁਦ ਨੂੰ ਸੈਲਫੀ ਕਿੰਗ ਦੱਸਦੇ ਹੋਏ ਕੈਪਸ਼ਨ ਲਿਖਿਆ, 'ਸੈਲਫੀ ਕਿੰਗ ਵੱਲੋਂ ਨਮਸਕਾਰ।'
View this post on Instagram
ਅਦਾਕਾਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ, ਇਨ੍ਹਾਂ ਤਸਵੀਰਾਂ ਨੂੰ ਹੁਣ ਤੱਕ ਲੱਖਾਂ ਲੋਕ ਲਾਈਕ ਐਂਡ ਸ਼ੇਅਰ ਕਰ ਚੁੱਕੇ ਹਨ। ਇਨ੍ਹਾਂ ਤਸਵੀਰਾਂ ‘ਤੇ ਬਾਲੀਵੁੱਡ ਅਦਾਕਾਰਾਂ ਨੇ ਵੀ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ ।ਅਦਾਕਾਰਾ ਪਰਿਣੀਤੀ ਚੋਪੜਾ ਨੇ ਲਿਖਿਆ, ਜਲਦੀ ਸਨਗਲਾਸ ਭੇਜੋ। ਇਸ ਦੇ ਨਾਲ ਹੀ ਅਦਾਕਾਰਾ ਤਾਰਾ ਸੁਤਾਰੀਆ ਨੇ ਲਿਖਿਆ, ਦੂਜੀ ਤਸਵੀਰ 'ਚ ਕੀ ਤੁਸੀਂ ਆਪਣੀ ਤਣਾਅ ਦੀ ਸ਼ਿਕਾਇਤ 'ਤੇ ਪ੍ਰਤੀਕਿਰਿਆ ਦੇ ਰਹੇ ਹੋ।
View this post on Instagram