ਮਸ਼ਹੂਰ ਗਾਇਕ ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਲੈ ਕੇ ਆ ਰਹੇ ਨੇ ਨਵਾਂ ਗੀਤ ‘Like You’, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

Avkash Mann New Song: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਭਰਦੇ ਹੋਏ ਗਾਇਕ ਅਵਕਾਸ਼ ਮਾਨ ਜੋ ਕਿ ਬਹੁਤ ਜਲਦ ਆਪਣਾ ਇੱਕ ਹੋਰ ਨਵਾਂ ਗੀਤ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ। ਉਹ ‘ਲਾਈਕ ਯੂ’ ਟਾਈਟਲ ਹੇਠ ਨਵਾਂ ਗਾਣਾ ਲੈ ਕੇ ਆ ਰਹੇ ਹਨ।
image source: instagram
ਅਵਕਾਸ਼ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘“ਲਾਈਕ ਯੂ” ਨਵਾਂ ਗੀਤ, ਤੁਹਾਡੀ ਨਜ਼ਰ, 27 ਅਕਤੂਬਰ ਨੂੰ !!
ਦੁਆਵਾਂ, ਆਸੀਸਾਂ ਲਈ ਹਮੇਸ਼ਾ ਧੰਨਵਾਦ’। ਗੀਤ ਦੇ ਪੋਸਟਰ ਅਤੇ ਨਾਮ ਤੋਂ ਲੱਗਦਾ ਹੈ ਇਹ ਗੀਤ ਰੋਮਾਂਟਿਕ ਜ਼ੌਨਰ ਵਾਲਾ ਹੋਵੇਗਾ।
image source: instagram
ਜੇ ਗੱਲ ਕਰੀਏ ਅਵਕਾਸ਼ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਹੌਲੀ-ਹੌਲੀ ਪੰਜਾਬੀ ਮਿਊਜ਼ਿਕ ਜਗਤ ‘ਚ ਆਪਣਾ ਮੁਕਾਮ ਬਣਾ ਰਹੇ ਨੇ। ਉਹ ਆਪਣੇ ਪਿਤਾ ਹਰਭਜਨ ਮਾਨ ਵਾਂਗ ਚੰਗੇ ਗੀਤਾਂ ਦੇ ਨਾਲ ਹੀ ਦਰਸ਼ਕਾਂ ਦੇ ਰੂਬਰੂ ਹੋ ਰਹੇ ਨੇ। ਜੇ ਗੱਲ ਕਰੀਏ ਉਨ੍ਹਾਂ ਦੇ ਹੁਣ ਤੱਕ ਦੇ ਕੰਮ ਦੀ ਤਾਂ ਉਹ ‘ਐਨਾ ਸੋਹਣਾ-ਦੀ ਕਲੀ’ , ‘ਤੇਰੇ ਵਾਸਤੇ’ , ‘ਜੱਟ ਦੀ ਸਟਾਰ’, ‘With You- Tere Naal’, ‘ਤੇਰੀ ਯਾਦ’, ‘ਕਾਲਾ ਟਿੱਕਾ’ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।
image source: instagram
View this post on Instagram