ਬਾਣੀ ਸੰਧੂ ਨੇ ਆਪਣੇ ਨਵੇਂ ਗੀਤ 'ਫੁਲਕਾਰੀ' ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ 'ਚ, ਦੇਖੋ ਵੀਡੀਓ

ਪੰਜਾਬੀ ਇੰਡਸਟਰੀ ਦੀ ਦਮਦਾਰ ਆਵਾਜ਼ ਦੀ ਮਾਲਿਕ ਬਾਣੀ ਸੰਧੂ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਫੁਲਕਾਰੀ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਬਾਣੀ ਸੰਧੂ ਤੇ ਦਿਲਪ੍ਰੀਤ ਢਿੱਲੋਂ ਨੇ ਬਾਕਮਾਲ ਗਾਇਆ ਹੈ।
ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਨਰਿੰਦਰ ਤਲਵਾੜਾ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਵੈਸਟਰਨ ਪੇਂਡੂ ਨੇ ਦਿੱਤਾ ਹੈ। ਗਾਣੇ ਦੇ ਵੀਡੀਓ ਨੂੰ ਏ ਰਿਅਲ ਆਰਟਜ਼ ਫ਼ਿਲਮ ਵੱਲੋਂ ਤਿਆਰ ਕੀਤਾ ਗਿਆ ਹੈ। ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖ਼ੁਦ ਬਾਣੀ ਸੰਧੂ ਤੇ ਦਿਲਪ੍ਰੀਤ ਢਿੱਲੋਂ। ਗਾਣੇ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਫੁਲਕਾਰੀ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਜਿਸਦੇ ਚੱਲਦੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ।
ਜੇ ਗੱਲ ਕਰੀਏ ਬਾਨੀ ਸੰਧੂ ਦੇ ਵਰਕ ਫਰੰਟ ਦੀ ਤਾਂ 8 ਪਰਚੇ, ਅਫੇਅਰ, ਠੇਠ ਪੰਜਾਬਣ, ਫੋਟੋ ਵਰਗੇ ਗੀਤਾਂ ਤੋਂ ਇਲਾਵਾ ਪੰਜਾਬੀ ਫ਼ਿਲਮ ਅੜਬ ਮੁਟਿਆਰਾਂ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ। ‘ਥਾਰ ਜੱਟੀ ਦੀ’ ਗੀਤ ਵੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।