ਪੰਜਾਬੀ ਮਿਊਜ਼ਿਕ ਜਗਤ ਦੇ ਚਰਚਿਤ ਗਾਇਕ ਬੱਬੂ ਮਾਨ ਇੱਕ ਵਾਰ ਫਿਰ ਤੋਂ ਆਪਣਾ ਨਵਾਂ ਗੀਤ ਭਰੀ ਮਹਿਫ਼ਿਲ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਨੇ। ਇਸ ਗੀਤ ਨੂੰ ਉਨ੍ਹਾਂ ਨੇ ਆਪਣੇ ਸ਼ਾਇਰਾਨਾ ਅੰਦਾਜ਼ 'ਚ ਗਾਇਆ ਹੈ। ਇਹ ਗੀਤ ਦਰਦ ਭਰਿਆ ਹੈ, ਜਿਸ ਚ ਬੱਬੂ ਮਾਨ ਦਾ ਨਵਾਂ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਹੋਰ ਪੜ੍ਹੋ : ਤਰਸੇਮ ਜੱਸੜ ਦਾ ਨਵਾਂ ਗੀਤ ‘Bulls Eye’ ਹੋਇਆ ਰਿਲੀਜ਼, ਪਿੰਡਾਂ ਦੀਆਂ ਬਾਤਾਂ ਪਾਉਂਦਾ ਇਹ ਗੀਤ ਜਿੱਤ ਰਿਹਾ ਹੈ ਹਰ ਇੱਕ ਦਾ ਦਿਲ, ਦੇਖੋ ਵੀਡੀਓ
ਇਸ ਗੀਤ ਦੇ ਬੋਲ ਕੁਨਾਲ ਵਰਮਾ ਨੇ ਲਿਖੇ ਨੇ ਤੇ ਮਿਊਜ਼ਿਕ Amol Dangi ਨੇ ਦਿੱਤਾ ਹੈ। ਆਰ ਸਵਾਮੀ ਵੱਲੋਂ ਗੀਤ ਦਾ ਵੀਡੀਓ ਤਿਆਰ ਕੀਤਾ ਹੈ। ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਬੱਬੂ ਮਾਨ ਤੇ ਫੀਮੇਲ ਮਾਡਲ ਸਾਨਵੀ ਧੀਮਾਨ। ਗਾਣੇ ਦੇ ਵੀਡੀਓ 'ਚ ਤੁਸੀਂ ਦੇਖੋ ਕੇ ਬੱਬੂ ਮਾਨ ਦੀ ਪ੍ਰੇਮਿਕਾ ਪੈਸਿਆਂ ਦੇ ਖਾਤਿਰ ਧੋਖਾ ਦੇ ਦਿੰਦੀ ਹੈ ਤੇ ਕਿਸੇ ਹੋਰ ਨਾਲ ਪਿਆਰ ਕਰਨ ਲੱਗ ਜਾਂਦੀ ਹੈ। ਗਾਣੇ ਦੇ ਵੀਡੀਓ ‘ਚ ਦੋਵਾਂ ਕਲਾਕਾਰਾਂ ਦੀ ਕਮਾਲ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ Meri Tune ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਰਿਲੀਜ਼ ਹੋਏ ਅਜੇ ਕੁਝ ਘੰਟੇ ਹੋਏ ਨੇ ਤੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।
ਹੋਰ ਪੜ੍ਹੋ : ਸ਼ਿਖਰ ਧਵਨ ਨੇ ਪੰਜਾਬੀ ਗੀਤ ‘Jealousy’ ‘ਤੇ ਸਾਥੀ ਖਿਡਾਰੀਆਂ ਨਾਲ ਬਣਾਈ ਮਜ਼ੇਦਾਰ ਵੀਡੀਓ, ਹਰ ਇੱਕ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ
ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਸਮੇਂ ਤੋਂ ਆਪਣੇ ਗੀਤਾਂ ਦੇ ਨਾਲ ਮਾਂ ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ। ਬੱਬੂ ਮਾਨ ਆਪਣੇ ਕੱਟੜ ਫੈਨ ਕਰਕੇ ਵੀ ਜਾਣੇ ਜਾਂਦੇ ਹਨ। ਉਨ੍ਹਾਂ ਦੀ ਲੰਬੀ ਚੌੜੀ ਫੈਨ ਲਿਸਟ ਹੈ , ਜਿਸ ਕਰਕੇ ਫੈਨਜ਼ ਵੀ ਬੱਬੂ ਮਾਨ ਦੀ ਇੱਕ ਝਲਕ ਪਾਉਣ ਦੇ ਲਈ ਬੇਤਾਬ ਰਹਿੰਦੇ ਹਨ। ਇਸ ਤੋਂ ਇਲਾਵਾ ਉਹ ਬਹੁਤ ਜਲਦ ਆਪਣੀ ਲਿਖੀ ਕਿਤਾਬ ਵੀ ਰਿਲੀਜ਼ ਕਰਨ ਜਾ ਰਹੇ ਨੇ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਕਿਤਾਬ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਉਹ ‘ਮੇਰਾ ਗਮ’ ਟਾਈਟਲ ਹੇਠ ਕਿਤਾਬ ਲੈ ਕੇ ਆ ਰਹੇ ਹਨ। ਜਿਸ ਚ ਉਨ੍ਹਾਂ ਦੀਆਂ ਲਿਖੀਆਂ ਗਜ਼ਲਾਂ ਹੋਣਗੀਆਂ ਜੋ ਕਿ ਜ਼ਿਆਦਾਤਰ ਉਨ੍ਹਾਂ ਦੇ ਉਸ ਸਮੇਂ ਦੀਆਂ ਨੇ ਜਦੋਂ ਉਹ ਨਵੇਂ-ਨਵੇਂ ਚੰਡੀਗੜ੍ਹ ‘ਚ ਕਾਲਜ ਪੜਨ ਆਏ ਸੀ।