‘ਪੰਜਾਬੀ ਮਾਂ ਬੋਲੀ ਜ਼ਿੰਦਾਬਾਦ’- ਬੱਬੂ ਮਾਨ
ਪੰਜਾਬੀ ਗਾਇਕ ਬੱਬੂ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਨਵੀਂ ਪੋਸਟ ਖ਼ਾਸ ਪੰਜਾਬੀ ਮਾਂ ਬੋਲੀ ਦੇ ਲਈ ਪਾਈ ਹੈ ।
View this post on Instagram
ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਬੱਬੂ ਮਾਨ ਨੇ ਕੈਪਸ਼ਨ ‘ਚ ਲਿਖਿਆ ਹੈ, ‘ਪੰਜਾਬੀ ਮਾਂ ਬੋਲੀ ਜ਼ਿੰਦਾਬਾਦ...!!!!!
ਪੰਜਾਬ ਪੰਜਾਬੀਅਤ ਜ਼ਿੰਦਾਬਾਦ....!!!
ਤੇਰਾ ਮਾਨ ਗਰੀਬ ਜਿਹਾ ਇਸ ਲਿੱਪੀ ਦਾ ਦਿੱਤਾ ਖਾਵੇ...’ । ਉਨ੍ਹਾਂ ਨੇ ਆਪਣੀ ਕਲਮ ‘ਚੋਂ ਨਿਕਲੇ ਬੋਲਾਂ ਨੂੰ ਇੱਕ ਪੋਸਟਰ ਉੱਤੇ ਲਿਖ ਕੇ ਸ਼ੇਅਰ ਕੀਤਾ ਹੈ । ਪੋਸਟਰ ‘ਚ ਉਨ੍ਹਾਂ ਨੇ ਲਿਖਿਆ ਹੈ –‘ਜਿੰਨੀਆਂ ਕੁਰਬਾਨੀਆਂ ਪੰਜਾਬੀਆਂ ਨੇ, ਇਸ ਵਤਨ ਲਈ ਕੀਤੀਆਂ, ਉਸਦੀ ਮਿਸਾਲ ਕਿਤੇ ਨਹੀਂ ਮਿਲਦੀ’ । ਇਸ ਤੋਂ ਇਲਾਵਾ ਉਨ੍ਹਾਂ ਬਹੁਤ ਸਾਰੀਆਂ ਅਹਿਮ ਗੱਲਾਂ ਲਿਖੀਆਂ ਨੇ । ਜੋ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਹੀਆਂ ਨੇ । ਜਿਸ ਕਰਕੇ ਵੱਡੀ ਗਿਣਤੀ ‘ਚ ਕਮੈਂਟਸ ਤੇ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਨੇ ।
ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਅੜਬ ਪੰਜਾਬੀ’ ਗੀਤ ਦੇ ਨਾਲ ਦਰਸ਼ਕਾਂ ਰੁਬਰੂ ਹੋਏ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਸੁੱਚਾ ਸੂਰਮਾ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।