ਦਿਲ ਦੇ ਦਰਦਾਂ ਦੀਆਂ ਤਰਜ਼ਾਂ ਨੂੰ ਛੇੜ ਰਹੇ ਨੇ ਬੱਬੂ ਮਾਨ ਆਪਣੇ ਨਵੇਂ ਗੀਤ ‘ਦਰਦ’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
ਬੱਬੂ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕਾਂ ‘ਚੋਂ ਇੱਕ ਨੇ। ਬੱਬੂ ਮਾਨ ਦੇ ਕੱਟੜ ਫੈਨਸ ਉਨ੍ਹਾਂ ਦੇ ਗੀਤਾਂ ਦੀ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਰਹਿੰਦੇ ਨੇ।ਦੱਸ ਦਈਏ ਬੱਬੂ ਮਾਨ ਦਾ ਨਵਾਂ ਗੀਤ ‘ਦਰਦ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਪਿਛਲੇ ਕਈ ਸਮੇਂ ਤੋਂ ਦਰਸ਼ਕਾਂ ਵੱਲੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਚੁੱਕੀਆਂ ਨੇ। ਬੱਬੂ ਮਾਨ ਆਪਣੇ ਨਵੇਂ ਗੀਤ ‘ਦਰਦ’ ਨਾਲ ਸਰੋਤਿਆਂ ਦੇ ਸਨਮੁਖ ਹੋ ਚੁੱਕੇ ਹਨ। ਇਸ ਗੀਤ ਨੂੰ ਬੱਬੂ ਮਾਨ ਨੇ ਆਪਣੀ ਦਰਦ ਭਰੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।
ਹੋਰ ਵੇਖੋ:ਸਿੱਧੂ ਮੂਸੇਵਾਲੇ ਦੀ ਕਲਮ ‘ਚੋਂ ਨਿਕਲਿਆ ‘ਕਿਉਂ ਨਹੀਂ ਦੇਖਦਾ’ ਗਾਣਾ ਤੇਜੀ ਗਰੇਵਾਲ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ
ਪਿਆਰ 'ਚ ਆਈੇ ਜੁਦਾਈ ਦੇ ਦਰਦਾਂ ਨੂੰ ਪੇਸ਼ ਕਰਦੇ ਬੋਲ ਖੁਦ ਬੱਬੂ ਮਾਨ ਦੀ ਕਲਮ ‘ਚੋਂ ਨਿਕਲੇ ਨੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕੰਪੋਜ਼ ਅਤੇ ਸੰਗੀਤ ਖੁਦ ਹੀ ਦਿੱਤਾ ਹੈ। ‘ਦਰਦ’ ਗਾਣੇ ਦਾ ਵੀਡੀਓ ਸੁੱਖ ਸੰਘੇੜਾ ਵੱਲੋਂ ਬਹੁਤ ਹੀ ਸ਼ਾਨਦਾਰ ਤਿਆਰ ਕੀਤਾ ਗਿਆ ਹੈ। ਬੱਬੂ ਮਾਨ ਗਾਣੇ ‘ਚ ਅਦਾਕਾਰੀ ਵੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
View this post on Instagram
ਜੇ ਗੱਲ ਕਰੀਏ ਬੱਬੂ ਮਾਨ ਦੇ ਆਉਣ ਵਾਲੇ ਪ੍ਰੋਜੈਕਟਸ ਦੀ ਤਾਂ ਉਹ ਬਹੁਤ ‘ਸੁੱਚਾ ਸੂਰਮਾ’ ਫ਼ਿਲਮ ‘ਚ ਨਜ਼ਰ ਆਉਣਗੇ। ਜਿਸ ‘ਚ ਉਹ ਲੋਕ ਨਾਇਕ ਸੁੱਚੇ ਦਾ ਕਿਰਦਾਰ ਨਿਭਾਉਂਦੇ ਹੋਏ ਵੱਡੇ ਪਰਦੇ ਉੱਤੇ ਦਿਖਣਗੇ।