ਬੱਬੂ ਮਾਨ ਦੀ ਪਰਿਵਾਰ ਦੇ ਨਾਲ ਤਸਵੀਰ ਹੋ ਰਹੀ ਵਾਇਰਲ, ਸੋਸ਼ਲ ਮੀਡੀਆ ‘ਤੇ ਕੀਤੀ ਜਾ ਰਹੀ ਪਸੰਦ

By  Shaminder April 1st 2021 04:19 PM

ਬੱਬੂ ਮਾਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਬੱਬੂ ਮਾਨ ਆਪਣੇ ਪਰਿਵਾਰ ਦੇ ਨਾਲ ਬੈਠੇ ਹੋਏ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਉਨ੍ਹਾਂ ਦੀ ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।

Babbu Image From Babbu Maan’s Instagram

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

babbu maan Image From Gippy Grewal's Instagram

ਅਜਿਹੇ ਬਹੁਤ ਹੀ ਘੱਟ ਮੌਕੇ ਸਾਹਮਣੇ ਆਏ ਹਨ ਜਦੋਂ ਕਿ ਬੱਬੂ ਮਾਨ ਦੀ ਪਰਿਵਾਰ ਦੇ ਨਾਲ ਕੋਈ ਤਸਵੀਰ ਸਾਹਮਣੇ ਆਈ ਹੋਵੇ ।

debi with babbu maan . Image From Debbi’s Instagram

ਅਜਿਹੇ ‘ਚ ਉਨ੍ਹਾਂ ਦੀ ਇਹ ਤਸਵੀਰ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ । ਬੱਬੂ ਮਾਨ ਬੀਤੇ ਦਿਨੀਂ ਆਪਣਾ ਜਨਮ ਦਿਨ ਮਨਾਇਆ ਹੈ । ਉਨ੍ਹਾਂ ਨੇ ਆਪਣੇ ਜਨਮ ਦਿਨ ‘ਤੇ ਆਪਣੇ ਨਵੇਂ ਗੀਤਾਂ ਦੇ ਟੀਜ਼ਰ ਵੀ ਜਾਰੀ ਕੀਤੇ ਸਨ ।

 

View this post on Instagram

 

A post shared by Instant Pollywood (@instantpollywood)

ਪਿਛਲੇ ਕਈ ਦਿਨਾਂ ਤੋਂ ਉਹ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਹਨ ਅਤੇ ਲਗਾਤਾਰ ਕਿਸਾਨਾਂ ਨੂੰ ਆਪਣਾ ਸਮਰਥਨ ਦੇ ਰਹੇ ਹਨ । ਉਹ ਲਗਾਤਾਰ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਆ ਰਹੇ ਹਨ । ਉਨ੍ਹਾਂ ਦੇ ਗੀਤਾਂ ‘ਚ ਕਿਸਾਨਾਂ ਅਤੇ ਖੇਤੀ ਦੀ ਗੱਲ ਹੁੁੰਦੀ ਹੈ ।

 

Related Post