ਪੰਜਾਬੀ ਸੰਗੀਤ ਜਗਤ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ 90 ਦੇ ਦਹਾਕੇ ‘ਚ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲੇ ਗਾਇਕ ਕਾਬਲ ਰਾਜਸਥਾਨੀ (Kabal Rajasthani) ਦਾ 52 ਸਾਲ ਦੀ ਉਮਰ ‘ਚ ਦਿਹਾਂਤ (Death) ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ਦੇ ਨਾਲ ਸੰਗੀਤ ਜਗਤ ‘ਚ ਸੋਗ ਦੀ ਲਹਿਰ ਹੈ ।
Image Source : FB
ਹੋਰ ਪੜ੍ਹੋ : ਰਿਤਿਕ ਰੌਸ਼ਨ ਦੇ ਫੈਂਸ ਨੂੰ ਲੱਗਿਆ ਝਟਕਾ, ‘ਫਾਈਟਰ’ ਦੀ ਰਿਲੀਜ਼ ਡੇਟ ਬਦਲੀ
ਉਨ੍ਹਾਂ ਨੇ ਆਪਣੇ ਮਿਊਜ਼ਿਕ ਕਰੀਅਰ ਦੇ ਦੌਰਾਨ ਅਨੇਕਾਂ ਹੀ ਹਿੱਟ ਗੀਤ ਦਿੱਤੇ । ਜਿਸ ‘ਚ ਮੁੱਖ ਤੌਰ ‘ਤੇ ਉੱਚੀ-ਉੱਚੀ ਰੋਇਆ ਕਰੇਂਗੀ, ਮਾਹੀ ਸ਼ੱਕ ਕਰਦਾ, ਕਿਹੜੀ ਗੱਲੋਂ ਰੁੱਸਿਆ ਫਿਰੇਂ..., ਭੁੱਲ ਗਈ ਗ਼ਰੀਬ ਨੂੰ, ਅੱਖੀਆਂ ਨੂੰ ਰੱਜ ਲੈਣ ਦੇ, ਫੋਟੋ ਤੇਰੇ ਕੋਲ ਪਈ ਏ ਸਣੇ ਕਈ ਗੀਤ ਸ਼ਾਮਿਲ ਹਨ ।
Image Source : FB
ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ‘ਇੱਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁਖੀ ਰੱਖੀ ਮਾਵਾਂ ਨੂੰ’
ਮਰਹੂਮ ਗਾਇਕ ਦਾ ਸਸਕਾਰ ਮੋਗਾ ਦੇ ਕੋਟ ਈਸੇ ਖਾਂ ਵਿਖੇ ਕੀਤਾ ਜਾਵੇਗਾ । ਪੰਜਾਬੀ ਸੰਗੀਤ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਹ ਪ੍ਰਸਿੱਧ ਮਰਹੂਮ ਗਾਇਕ ਮੇਜਰ ਰਾਜਸਥਾਨੀ ਦੇ ਕਰੀਬੀ ਦੱਸੇ ਜਾਂਦੇ ਹਨ ।
Image Source : FB
90 ਦੇ ਦਹਾਕੇ ‘ਚ ਉਨ੍ਹਾਂ ਦੇ ਗੀਤਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਸੀ ।ਉਹ ਆਪਣੇ ਫੇਸਬੁੱਕ ਪੇਜ ‘ਤੇ ਅਕਸਰ ਆਪਣੇ ਲਾਈਵ ਸ਼ੋਅਜ਼ ਦੇ ਬਾਰੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਸਨ ।