Baghi Di Dhee's Song: ਆਜ਼ਾਦੀ ਦੇ ਸੰਘਰਸ਼ ਦੀ ਗਾਥਾ ‘ਤੇ ਬਣੀ ਫ਼ਿਲਮ ‘ਬਾਗ਼ੀ ਦੀ ਧੀ’ ਦੇ ਸ਼ਾਨਦਾਰ ਟ੍ਰੇਲਰ ਤੋਂ ਬਾਅਦ ਫ਼ਿਲਮ ਦਾ ਪਹਿਲਾ ਗੀਤ ਜਜ਼ਬੇ ਵੀ ਰਿਲੀਜ਼ ਹੋ ਗਿਆ ਹੈ। ਜਜ਼ਬੇ ਅਤੇ ਜਨੂੰਨ ਨਾਲ ਭਰੇ ਇਸ ਗੀਤ ਨੂੰ ਨਾਮੀ ਗੀਤਕਾਰ ਤੇ ਗਾਇਕ ਬੀਰ ਸਿੰਘ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਤੇ ਕਲਮਬੰਦ ਕੀਤਾ ਹੈ।
ਹੋਰ ਪੜ੍ਹੋ : ਰੌਗਟੇ ਖੜ੍ਹੇ ਕਰਦਾ ਫ਼ਿਲਮ ‘ਬਾਗ਼ੀ ਦੀ ਧੀ’ ਦਾ ਸ਼ਾਨਦਾਰ ਟ੍ਰੇਲਰ ਹੋਇਆ ਰਿਲੀਜ਼, ਆਜ਼ਾਦੀ ਦੇ ਸੰਘਰਸ਼ ਦੀ ਗਾਥਾ ਨੂੰ ਕਰ ਰਿਹਾ ਹੈ ਬਿਆਨ
ਇਸ ਗੀਤ ਦੇ ਬੋਲਾਂ ਦੇ ਰਾਹੀਂ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਗਿਆ ਹੈ ਕਿ, ਕਿਵੇਂ ਪੰਜਾਬੀਆਂ ਨੇ ਆਜ਼ਾਦੀ ਸੰਘਰਸ਼ ਦੌਰਾਨ ਆਪਣੇ ਪਿੰਡੇ ‘ਤੇ ਤਸੀਹੇ ਹੰਢਾਉਂਦੇ ਹੋਏ ਵੀ ਹੌਸਲਿਆਂ ਨੂੰ ਬੁਲੰਦ ਰੱਖਿਆ । ਸੰਗੀਤਕਾਰ ਤੇਜਵੰਤ ਕਿੱਟੂ ਨੇ ਆਪਣੀ ਸੰਗੀਤਕ ਧੁਨਾਂ ਦੇ ਨਾਲ ਗਾਣੇ ਨੂੰ ਚਾਰ ਚੰਨ ਲਾਏ ਨੇ। ਇਹ ਪੂਰਾ ਗੀਤ ਪੀਟੀਸੀ ਰਿਕਾਰਡਜ਼ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਜਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪੀਟੀਸੀ ਮੋਸ਼ਨ ਪਿਕਚਰਜ਼ ਦੀ ਫ਼ਿਲਮ ‘ਬਾਗ਼ੀ ਦੀ ਧੀ’ ਇੱਕ ਅਨੋਖੀ ਕਹਾਣੀ ਹੈ ਜੋ ਕਿ ਆਜ਼ਾਦੀ ਦੀ ਲੜਾਈ ਲੜਨ ਵਾਲੇ ਇੱਕ ਗਦਰੀ ਯੋਧੇ ਦੀ ਚੌਦਾਂ ਸਾਲਾਂ ਦੀ ਧੀ ਦੇ ਆਲੇ ਦੁਆਲੇ ਘੁੰਮਦੀ ਹੈ। ਇਹ ਫ਼ਿਲਮ ਗਦਰ ਲਹਿਰ ‘ਤੇ ਅਧਾਰਿਤ ਹੈ ਜੋ ਕਿ ਗੁਲਾਮੀ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਦੇ ਲਈ ਪੰਜਾਬੀਆਂ ਦੇ ਹੌਸਲੇ, ਬਹਾਦਰੀ ਅਤੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ।
ਪ੍ਰਸਿੱਧ ਲੇਖਕ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਦੀ ਕਹਾਣੀ ‘ਤੇ ਅਧਾਰਿਤ ਇਹ ਫ਼ਿਲਮ ਇੱਕ ਵੱਖਰੇ ਵਿਸ਼ੇ ਨੂੰ ਛੂਹਦੀ ਹੈ, ਜਿਸ ਦਾ ਨਿਰਦੇਸ਼ਨ ਉੱਘੇ ਫ਼ਿਲਮ ਨਿਰਦੇਸ਼ਕ ਮੁਕੇਸ਼ ਗੌਤਮ ਵੱਲੋਂ ਕੀਤਾ ਗਿਆ ਹੈ ਅਤੇ ਪੀਟੀਸੀ ਨੈਟਵਰਕ ਦੇ ਪ੍ਰੈਜ਼ੀਡੈਂਟ ‘ਤੇ ਐੱਮ ਡੀ ਰਬਿੰਦਰ ਨਾਰਾਇਣ ਨੇ ਪੀਟੀਸੀ ਮੋਸ਼ਨ ਪਿਕਚਰਜ਼ ਵੱਲੋਂ ਫ਼ਿਲਮ ਦਾ ਨਿਰਮਾਣ ਕੀਤਾ ਹੈ। ‘ਬਾਗ਼ੀ ਦੀ ਧੀ’ ਮਿਲਣ ਆ ਰਹੀ ਹੈ ਸਿਨੇਮਾ ਘਰਾਂ ‘ਚ 25 ਨਵੰਬਰ ਨੂੰ, “ਵੇਖਿਓ ਜ਼ਰੂਰ, ਗੱਲ ਵੱਖਰੀ ਹੈ”।