ਗੁਰੂ ਰੰਧਾਵਾ ਦਾ ਲਿਖਿਆ ਗੀਤ ‘ਤੇਰੀ ਗਲੀ’ ਪੰਜਾਬੀ ਗਾਇਕਾ ਬਾਰਬੀ ਮਾਨ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
Lajwinder kaur
June 28th 2020 02:10 PM --
Updated:
June 28th 2020 02:17 PM
ਪੰਜਾਬੀ ਗਾਇਕਾ ਬਾਰਬੀ ਮਾਨ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ‘ਤੇਰੀ ਗਲੀ’ (Teri Gali) ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆਏ ਨੇ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਗੁਰੂ ਰੰਧਾਵਾ ਦੀ ਕਲਮ 'ਚੋਂ ਹੀ ਨਿਕਲੇ ਨੇ । ਇਸ ਗੀਤ ਨੂੰ ਸੰਗੀਤ ਵੀ ਮਿਊਜ਼ਿਕ (Vee Music) ਨੇ ਦਿੱਤਾ ਹੈ । ਜੇ ਗੱਲ ਕਰੀਏ ਵੀਡੀਓ ਦੀ ਤਾਂ ਉਹ ਯਾਦੂ ਬਰਾੜ ਨੇ ਤਿਆਰ ਕੀਤੀ ਹੈ । 
ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਬਾਰਬੀ ਮਾਨ ਤੇ ਆਸਿਮ ਰਿਆਜ਼ । ਇਸ ਗੀਤ ਨੂੰ ਗੁਰੂ ਰੰਧਾਵਾ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।
View this post on Instagram
View this post on Instagram
