ਰਣਜੀਤ ਬਾਵਾ ਤੇ ਗੁਰੂ ਰੰਧਾਵਾ ਸਮੇਤ ਇਹਨਾਂ ਪੰਜਾਬੀ ਕਲਾਕਾਰਾਂ ਨੇ ਬਟਾਲਾ ਪਟਾਕਾ ਫੈਕਟਰੀ ਧਮਾਕੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਇੱਕ ਪਾਸੇ ਜਿੱਥੇ ਪੰਜਾਬ ਭਰ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਲੋਕਾਂ 'ਚ ਉਤਸ਼ਾਹ ਦੇਖਿਆ ਜਾ ਰਿਹਾ ਸੀ ਉੱਥੇ ਹੀ ਬਟਾਲਾ 'ਚ ਪਟਾਕਾ ਫੈਕਟਰੀ ਧਮਾਕੇ ਨਾਲ ਹਰ ਕਿਸੇ ਦੇ ਦਿਲ ਨੂੰ ਠੇਸ ਪਹੁੰਚੀ ਹੈ। ਗੁਰਦਾਸਪੁਰ ਦੇ ਬਟਾਲਾ ਵਿਖੇ ਬੁੱਧਵਾਰ ਨੂੰ ਇਕ ਪਟਾਕਾ ਫ਼ੈਕਟਰੀ ‘ਚ ਧਮਾਕੇ ਦੌਰਾਨ ਮ੍ਰਿਤਕਾਂ ਦੀ ਗਿਣਤੀ 23 ਹੋ ਗਈ ਹੈ। ਇਸ ਦੇ ਨਾਲ ਹੀ ਕਈ ਲੋਕਾਂ ਦੇ ਗ਼ੰਭੀਰ ਜ਼ਖ਼ਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਪੰਜਾਬੀ ਇੰਡਸਟਰੀ 'ਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਦੇਖਿਆ ਜਾ ਰਿਹਾ ਹੈ। ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਨੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਹੈ ਕਿ "ਬਟਾਲੇ ਵਿੱਚ ਇੱਕ ਪਾਸੇ ਜਿੱਥੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਓੁਥੇ ਸ਼ਹਿਰ ਵਿੱਚ ਇੱਕ ਪਟਾਖਾ ਫੈਕਟਰੀ ਵਿੱਚ ਧਮਾਕਾ ਹੋਣ ਨਾਲ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਬੇਹੱਦ ਦੁੱਖਦਾਇਕ ਹੈ।ਸਦੀਵੀ ਵਿਛੋੜਾ ਦੇ ਗਏ ਜੀਆਂ ਨਾਲ ਦਿਲੀ ਹਮਦਰਦੀ ਹੈ। ਸਤਿਗੁਰੂ ਜੀ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ਼ ਕਰਨ।"
batala
ਉੱਥੇ ਹੀ ਗਾਇਕ ਹਿੰਮਤ ਸੰਧੂ ਅਤੇ ਗੁਰੂ ਰੰਧਾਵਾ ਨੇ ਵੀ ਇਸੇ ਤਰ੍ਹਾਂ ਦਾ ਦੁੱਖ ਆਪਣੇ ਸ਼ੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਅਦਾਕਾਰਾ ਜਸਪਿੰਦਰ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਦੇ ਇੰਸਟਾਗ੍ਰਾਮ ਅਕਾਉਂਟ ਉੱਤੇ ਹਾਦਸੇ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਦੁੱਖ ਪ੍ਰਗਟ ਕੀਤਾ ਹੈ। ਗੁਰਦਾਸ ਦੇ ਐੱਮ.ਪੀ ਅਦਾਕਾਰ ਸੰਨੀ ਦਿਓਲ ਨੇ ਟਵੀਟ ਕਰਕੇ ਹਾਦਸੇ ‘ਤੇ ਦੁੱਖ ਜਤਾਇਆ ਹੈ।
बटाला में पटाखा फैक्ट्री में लगी आग से जान माल के नुकसान के बारे में जानकार बहुत दुःख हुआ, जिला उपायुक से बात की, जिला प्रशाशन राष्ट्रीय आपदा प्रतिक्रिया दल की टीम मौके पर कार्यरत है.
— Sunny Deol (@iamsunnydeol) September 4, 2019