ਆਲੀਆ-ਰਣਬੀਰ ਦੀ ਸੰਗੀਤ ਸੈਰੇਮਨੀ ਤੋਂ ਪਹਿਲਾਂ ਭੈਣ ਰਿਧੀਮਾ ਅਤੇ ਮਾਂ ਨੀਤੂ ਕਪੂਰ ਦੀਆਂ ਤਾਜ਼ਾ ਤਸਵੀਰਾਂ ਆਈਆਂ ਸਾਹਮਣੇ, ਮਹਿੰਦੀ ਵਾਲੇ ਹੱਥ ਫਲਾਂਟ ਕਰਦੀਆਂ ਨਜ਼ਰ ਆਈਆਂ
Lajwinder kaur
April 13th 2022 07:52 PM
ਹਰ ਪਾਸੇ ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੀ ਚਰਚਾ ਹੈ। ਬਾਲੀਵੁੱਡ ਤੋਂ ਲੈ ਕੇ ਟੀਵੀ ਸੈਲੇਬਸ ਤੱਕ, ਹਰ ਕੋਈ ਉਨ੍ਹਾਂ ਦੇ ਵਿਆਹ ਦੀ ਖਬਰ ਸੁਣ ਕੇ ਖੁਸ਼ ਹੈ। ਆਲੀਆ ਤੇ ਰਣਬੀਰ ਦੇ ਵਿਆਹ ਦੀਆਂ ਰਸਮਾਂ 13 ਅਪ੍ਰੈਲ ਯਾਨੀਕਿ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਜਿਸ ਕਰਕੇ ਦੋਵਾਂ ਦੇ ਵਿਆਹ ਦੀਆਂ ਰਸਮਾਂ ਵਾਲੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਹਮਣੇ ਆ ਰਹੀਆਂ ਹਨ। ਹਾਲ ਹੀ ‘ਚ ਰਣਬੀਰ ਦੀ ਭੈਣ ਤੇ ਮਾਂ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ।