ਦੇਖੋ ਵੀਡੀਓ : ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ‘ਮਿਤ੍ਰ ਪਿਆਰਾ ਨਾਨਕ ਜੀ’ ਹੋਇਆ ਰਿਲੀਜ਼
Lajwinder kaur
December 6th 2020 03:32 PM --
Updated:
December 6th 2020 09:35 PM
ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ‘ਮਿਤ੍ਰ ਪਿਆਰਾ ਨਾਨਕ ਜੀ’ ਰਿਲੀਜ਼ ਕੀਤਾ ਗਿਆ ਹੈ ।
ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਤੇ ਪੀਟੀਸੀ ਦੇ ਕਈ ਹੋਰ ਚੈਨਲਾਂ ਉੱਤੇ ਕੀਤਾ ਗਿਆ ਹੈ । ‘ਮਿਤ੍ਰ ਪਿਆਰਾ ਨਾਨਕ ਜੀ’ ਸ਼ਬਦ ਨੂੰ ਭਾਈ ਅਮਰਜੀਤ ਸਿੰਘ ਜੀ ਪਟਿਆਲਾ ਵਾਲਿਆਂ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ਦੇ ਨਾਲ ਸ਼ਿੰਗਾਰਿਆ ਗਿਆ ਹੈ ।
ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।