ਭਾਈ ਅੰਮ੍ਰਿਤਪਾਲ ਸਿੰਘ ਜੀ ਦਾ ਸ਼ਬਦ ‘ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ’ ਪੀਟੀਸੀ ਰਿਕਾਰਡਜ਼ ’ਤੇ ਰਿਲੀਜ਼

ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸ਼ਬਦ ਦਾ ਵਰਲਡ ਵਾਈਡ ਪ੍ਰੀਮੀਅਰ ਹੋ ਗਿਆ ਹੈ । ‘ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ’ ਟਾਈਟਲ ਹੇਠ ਰਿਲੀਜ਼ ਹੋਏ ਇਸ ਸ਼ਬਦ ਦਾ ਆਨੰਦ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਮਾਣ ਸਕਦੇ ਹੋ । ਇਸ ਤੋਂ ਇਲਾਵਾ ਤੁਸੀਂ ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਵੀ ਸੁਣ ਸਕਦੇ ਹੋ ।
ਹੋਰ ਪੜ੍ਹੋ :
ਗਾਇਕ ਪਾਰਸ ਅਨੰਦ ਅਤੇ ਸਮ੍ਰਿਧੀ ਸ਼ਰਮਾ ਦੀ ਆਵਾਜ਼ ‘ਚ ਗੀਤ ਹੋਵੇਗਾ ਰਿਲੀਜ਼
ਯੂ ਕੇ ਦੇ ਵੱਡੇ ਕਾਰੋਬਾਰੀ ਪੀਟਰ ਵਿਰਦੀ ਨੇ ਲੋੜਵੰਦ ਲੋਕਾਂ ਨੂੰ ਗਰਮ ਕੱਪੜੇ ਤੇ ਲੰਗਰ ਵੰਡ ਕੇ ਮਨਾਇਆ ਨਵੇਂ ਸਾਲ ਦਾ ਜਸ਼ਨ
ਭਾਈ ਅੰਮ੍ਰਿਤਪਾਲ ਸਿੰਘ ਜੀ ਤੇ ਉਹਨਾਂ ਦੇ ਸਾਥੀਆਂ ਦੀ ਆਵਾਜ਼ ਵਿੱਚ ਰਿਲੀਜ਼ ਹੋਏ ਸ਼ਬਦ ਦਾ ਮਿਊਜ਼ਿਕ ਐਚ ਆਰ ਸਟੂਡੀਓ ਜਲੰਧਰ ਨੇ ਤਿਆਰ ਕੀਤਾ ਹੈ ਜਦੋਂ ਕਿ ਸ਼ਬਦ ਦੀ ਵੀਡੀਓ ਪੀਟੀਸੀ ਰਿਕਾਰਡਜ਼ ਨੇ ਹੀ ਤਿਆਰ ਕੀਤੀ ਹੈ । ਪੀਟੀਸੀ ਪੰਜਾਬੀ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਉਪਰਾਲੇ ਕਰ ਰਿਹਾ ਹੈ ।
ਜਿੱਥੇ ਪੀਟੀਸੀ ਪੰਜਾਬੀ ਵੱਲੋਂ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਰੋਜ਼ਾਨਾਂ ਧਾਰਮਿਕ ਪ੍ਰੋਗਰਾਮਾਂ ਅਤੇ ਸਿੱਖੀ ਨਾਲ ਸਬੰਧਿਤ ਪ੍ਰੋਗਰਾਮ ‘ਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।