ਭਾਈ ਅੰਮ੍ਰਿਤਪਾਲ ਸਿੰਘ ਦਾ ਨਵਾਂ ਸ਼ਬਦ ‘ਐਸੀ ਮਾਂਗੁ ਗੋਬਿਦ ਤੇ’ ਹੋਇਆ ਰਿਲੀਜ਼
Rupinder Kaler
August 9th 2021 06:31 PM
ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ (BHAI AMRITPAL SINGH JI JALANDHAR WALE) ਦੀ ਆਵਾਜ਼ ‘ਚ ‘ਐਸੀ ਮਾਂਗੁ ਗੋਬਿਦ ਤੇ’ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।ਇਸ ਸ਼ਬਦ ਨੂੰ ਐੱਚ ਆਰ ਸਟੂਡੀਓ ਵੱਲੋਂ ਮਿਊਜ਼ਿਕ ਦਿੱਤਾ ਗਿਆ ਹੈ ਜਦੋਂਕਿ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।