ਧਾਰਮਿਕ ਸ਼ਬਦ ‘ਬਿਨੁ ਗੁਰ ਪੂਰੇ’ ਭਾਈ ਗੁਰਜੀਤ ਸਿੰਘ ਜੀ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

ਪੀਟੀਸੀ ਨੈੱਟਵਰਕ ਵੱਲੋਂ ਦੇਸ਼ ਵਿਦੇਸ਼ ‘ਚ ਵਸਦੀ ਨਾਨਕ ਨਾਮ ਲੇਵਾ ਸੰਗਤ ਲਈ ਕੀਤੇ ਜਾਂਦੇ ਵਿਸ਼ੇਸ਼ ਉਪਰਾਲੇ ਤਹਿਤ ਹਰ ਹਫ਼ਤੇ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਇਸ ਹਫ਼ਤੇ ਭਾਈ ਗੁਰਜੀਤ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ) ਦੀ ਰਸਭਿੰਨੀ ਅਵਾਜ਼ ‘ਚ ‘ਬਿਨੁ ਗੁਰ ਪੂਰੇ’ ਸ਼ਬਦ ਰਿਲੀਜ਼ ਹੋ ਚੁੱਕਿਆ ਹੈ।
ਹੋਰ ਵੇਖੋ:ਭਾਈ ਸੁਖਜਿੰਦਰ ਸਿੰਘ ਜੀ ਦੀ ਆਵਾਜ਼ ‘ਚ ਧਾਰਮਿਕ ਸ਼ਬਦ “ਸਾ ਸੇਵਾ ਕੀਤੀ ਸਫਲ ਹੈ” ਰਿਲੀਜ਼ ,ਦੇਖੋ ਵੀਡੀਓ
ਇਸ ਧਾਰਮਿਕ ਸ਼ਬਦ ਦਾ ਸੰਗੀਤ ਪਰਵਿੰਦਰ ਸਿੰਘ ਬੱਬੂ ਨੇ ਤਿਆਰ ਕੀਤਾ ਹੈ ਜਦੋਂ ਕਿ ਵੀਡੀਓ ਪੀਟੀਸੀ ਰਿਕਾਰਡਜ਼ ਨੇ ਹੀ ਤਿਆਰ ਕੀਤਾ ਹੈ। ਪੀਟੀਸੀ ਰਿਕਾਰਡਜ਼ ਵੱਲੋਂ ਸੰਗਤਾਂ ਨੂੰ ਪਰਮਾਤਮਾ ਦੇ ਨਾਲ ਜੁੜਦੇ ਹੋਏ ਹਰ ਹਫ਼ਤੇ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਇਨ੍ਹਾਂ ਧਰਾਮਿਕ ਸ਼ਬਦਾਂ ਨੂੰ ਪੀਟੀਸੀ ਦੇ ਵੱਖ-ਵੱਖ ਚੈਨਲਜ਼ ਜਿਵੇਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਉੱਤੇ ਵੀ ਚਲਾਇਆ ਜਾਂਦਾ ਹੈ। ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ਉੱਤੇ ਵੀ ਇਨ੍ਹਾਂ ਧਾਰਮਿਕ ਸ਼ਬਦਾਂ ਦਾ ਅਨੰਦ ਲਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਵੱਲੋਂ ਕਈ ਸ਼ਬਦ ਰਿਲੀਜ਼ ਕੀਤੇ ਗਏ ਹਨ, ਜਿੰਨ੍ਹਾਂ ਨੂੰ ਸੰਗਤਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।