ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਇਸ ਫਲਸਫੇ ਦੇ ਤਹਿਤ 23 ਨਵੰਬਰ ਨੂੰ ਇੱਕ ਹੋਰ ਨਵਾਂ ਸ਼ਬਦ ਰਿਲੀਜ਼ ਹੋਣ ਜਾ ਰਿਹਾ ਹੈ। ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਨਵਾਂ ਸ਼ਬਦ ਮੋਹਨ ਨੀਦ ਨ ਆਵੈ (mohan neend na aave)ਰਿਲੀਜ਼ ਹੋਵੇਗਾ।
ਹੋਰ ਪੜ੍ਹੋ : ਰੂਹਾਂ ਨੂੰ ਛੂਹ ਰਿਹਾ ਹੈ ਦਿਲਜੀਤ ਦੋਸਾਂਝ ਦਾ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’, ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ
ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਮੰਗਲਵਾਰ 23 ਨਵੰਬਰ ਨੂੰ ਪੀਟੀਸੀ ਰਿਕਾਰਡਾਜ਼ ਦੇ ਨਾਲ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਕੀਤਾ ਜਾਵੇਗਾ।
ਹੋਰ ਪੜ੍ਹੋ : ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰੋ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ‘ਸੁਣਿਐ ਦੂਖ ਪਾਪ ਕਾ ਨਾਸੁ’, ਬਾਬਾ ਨਾਨਕ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਭਾਈ ਜਗਤਾਰ ਸਿੰਘ ਜੀ Bhai Jagtar Singh Ji ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਪਹਿਲਾਂ ਵੀ ਕਈ ਸ਼ਬਦ ਰਿਲੀਜ਼ ਹੋ ਚੁੱਕੇ ਹਨ। ਜਿਸ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਜਾ ਕੇ ਇਨ੍ਹਾਂ ਸ਼ਬਦਾਂ ਦਾ ਅਨੰਦ ਲੈ ਸਕਦੇ ਹੋ। ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ ਅਤੇ ਜਿੱਥੇ ਪੀਟੀਸੀ ਸਿਮਰਨ ‘ਤੇ ਕਈ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਜਿਸ ਕਰਕੇ ਪੀਟੀਸੀ ਪੰਜਾਬੀਆਂ ਦੇ ਲਈ ਕਈ ਰਿਆਲਟੀ ਸ਼ੋਅਜ਼ ਲੈ ਕੇ ਆਉਂਦਾ ਰਹਿੰਦਾ ਹੈ।