ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਨਵੇਂ-ਨਵੇਂ ਸ਼ਬਦ (Shabad) ਹਰ ਹਫਤੇ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਪੀਟੀਸੀ ਪੰਜਾਬੀ ‘ਤੇ ਭਾਈ ਪਰਮਜੀਤ ਸਿੰਘ ਜੀ ਹੰਸ (Bhai Paramjit Singh Ji Hans) ਦੀ ਆਵਾਜ਼ ‘ਚ ਨਵਾਂ ਸ਼ਬਦ 'ਕਿਆ ਤੁਧੁ ਕਰਮ ਕਮਾਇਆ' ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 5 ਜੂਨ , ਦਿਨ ਐਤਵਾਰ ਨੂੰ ਹੋਵੇਗਾ।
ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਪਰਮਜੀਤ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।
ਜਿਨ੍ਹਾਂ ਦਾ ਲਾਭ ਉਠਾ ਕੇ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ‘ਤੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਦੇ ਲਈ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਸੰਗਤਾਂ ਦੇ ਲਈ ਕਈ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਵੀ ਕੀਤਾ ਜਾ ਰਿਹਾ ਹੈ । ਭਾਈ ਪਰਮਜੀਤ ਸਿੰਘ ਜੀ ਹੰਸ ਦੀ ਰਸਭਿੰਨੀ ਆਵਾਜ਼ ‘ਚ ਇਸ ਸ਼ਬਦ 'ਕਿਆ ਤੁਧੁ ਕਰਮ ਕਮਾਇਆ' ਨੂੰ ਤੁਸੀਂ ਐਤਵਾਰ ਨੂੰ ਸਰਵਣ ਕਰ ਸਕਦੇ ਹੋ ।
ਹੋਰ ਪੜ੍ਹੋ: ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ‘ਜਿਉ ਜਿਉ ਤੇਰਾ ਹੁਕਮੁ’ ਹੋਇਆ ਰਿਲੀਜ਼ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਦੇਸ਼ ਦੁਨੀਆ ਦੇ ਹਰ ਕੋਨੇ ‘ਚ ਪਹੁੰਚਾ ਰਿਹਾ ਹੈ ।ਇਸ ਦੇ ਨਾਲ ਹੀ ਦਰਸ਼ਕਾਂ ਦੇ ਹਰ ਵਰਗ ਨੂੰ ਧਿਆਨ ‘ਚ ਰੱਖਦੇ ਹੋਏ ਕੰਟੈਂਟ ਦਰਸ਼ਕਾਂ ਦੇ ਲਈ ਤਿਆਰ ਕੀਤਾ ਜਾਂਦਾ ਹੈ । ਦਰਸ਼ਕਾਂ ਦੇ ਲਈ ਧਾਰਮਿਕ, ਸੱਭਿਆਚਾਰਕ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਤਿਆਰ ਕੀਤੇ ਜਾਂਦੇ ਹਨ । ਤੁਸੀਂ ਵੀ ਨਵੇਂ-ਨਵੇਂ ਪ੍ਰੋਗਰਾਮ ਅਤੇ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਹੋ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ।