ਭਾਈ ਰਵਿੰਦਰ ਸਿੰਘ ਜੀ ਦੀ ਆਵਾਜ਼ ‘ਚ ਧਾਰਮਿਕ ਸ਼ਬਦ ‘ਜਿਥੇ ਬਾਬਾ ਪੈਰੁ ਧਰਿ’ ਹੋਇਆ ਰਿਲੀਜ਼, ਦੇਖੋ ਵੀਡੀਓ
Lajwinder kaur
November 10th 2019 12:07 PM --
Updated:
November 10th 2019 12:41 PM
ਪੀਟੀਸੀ ਨੈੱਟਵਰਕ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਹਰ ਹਫ਼ਤੇ ਨਵੇਂ-ਨਵੇਂ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ। ਇਸ ਹਫ਼ਤੇ ਭਾਈ ਰਵਿੰਦਰ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ) ਦੀ ਅਵਾਜ਼ ‘ਚ ‘ਜਿਥੇ ਬਾਬਾ ਪੈਰੁ ਧਰਿ’ ਸ਼ਬਦ ਰਿਲੀਜ਼ ਹੋ ਚੁੱਕਿਆ ਹੈ। ਇਹ ਸ਼ਬਦ ਭਾਈ ਰਵਿੰਦਰ ਸਿੰਘ ਜੀ ਅਤੇ ਸਾਥੀਆਂ ਵੱਲੋਂ ਗਾਇਨ ਕੀਤਾ ਗਿਆ ਹੈ ਤੇ ਸੰਗੀਤ ਪਰਵਿੰਦਰ ਸਿੰਘ ਬੱਬੂ ਹੋਰਾਂ ਨੇ ਦਿੱਤਾ ਹੈ। ਧਾਰਮਿਕ ਸ਼ਬਦ ‘ਜਿਥੇ ਬਾਬਾ ਪੈਰੁ ਧਰਿ’ ਨੂੰ ਪੀਟੀਸੀ ਰਿਕਾਰਡਸ ਦੇ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ।