ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਜਿਸ ਦੇ ਚੱਲਦੇ ਹਰ ਹਫਤੇ ਨਵੇਂ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਇਸ ਵਾਰ ਧਾਰਮਿਕ ਸ਼ਬਦ ਬਾਬਾ ਨਾਨਕ ਜੀ (Guru Nanak Dev JI) ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਹੈ। ਪੀਟੀਸੀ ਰਿਕਾਰਡਜ਼ ‘ਤੇ ਭਾਈ ਸਤਿੰਦਰਪਾਲ ਸਿੰਘ ਜੀ (Bhai Satinderpal Singh ji) ਦੀ ਆਵਾਜ਼ ‘ਚ ਨਵਾਂ ਸ਼ਬਦ ‘ਸੁਣਿਏ ਦੂਖ ਪਾਪ ਕਾ ਨਾਸੁ’ (suniye dukh paap ka naas) ਰਿਲੀਜ਼ ਹੋ ਗਿਆ ਹੈ। ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਲੈ ਕੇ ਆ ਰਹੇ ਨੇ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’, ਸ਼ੇਅਰ ਕੀਤਾ ਪੋਸਟਰ
Bhai SatinderPal Ji (Jagadhari Wale) ਅਤੇ ਉਨ੍ਹਾਂ ਦੇ ਸਾਥਿਆਂ ਨੇ ਇਸ ਸ਼ਬਦ ਗਾਇਆ ਹੈ। ਇਸ ਸ਼ਬਦ ਚ ਬਾਬਾ ਨਾਨਕ ਦੇਵ ਜੀ ਮਹਿਮਾ ਬਾਰੇ ਦੱਸਿਆ ਹੈ । ਪਰਮਾਤਮਾ ਦੇ ਨਾਂਅ ਦਾ ਸਿਮਰਨ ਕਰਨ ਦੇ ਨਾਲ ਸਾਰੇ ਦੁੱਖ ਦੂਰ ਹੋ ਜਾਂਦੇ ਹਨ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਲਾਹਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਵੀ ਉਠਾ ਰਹੀਆਂ ਹਨ ।
ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਪਰਵਿੰਦਰ ਸਿੰਘ ਬੱਬੂ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਨੂੰ ਰਿਲੀਜ਼ ਕੀਤਾ ਗਿਆ ਹੈ । ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਇਸੇ ਲੜੀ ਦੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਵੀ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਪੀਟੀਸੀ ਸਿਮਰਨ ‘ਤੇ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦਾ ਲਾਹਾ ਲੈ ਕੇ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਦੱਸ ਦਈਏ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 19 ਨਵੰਬਰ ਨੂੰ ਸਮੂਹ ਸੰਗਤਾਂ ਵੱਲੋਂ ਵਿਸ਼ਵ ਭਰ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖ ਭਾਈਚਾਰੇ ਨੂੰ ਵੱਡਾ ਤੋਹਫਾ ਮਿਲਿਆ ਹੈ । ਜੀ ਹਾਂ ਕਰਤਾਰਪੁਰ ਕੋਰੀਡੋਰ (Kartarpur Sahib Corridor) ਮੁੜ ਤੋਂ ਖੁੱਲਣ ਜਾ ਰਿਹਾ ਹੈ । ਜਿਸ ਤੋਂ ਬਾਅਦ ਸੰਗਤਾਂ ਵਿੱਚ ਕਾਫੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।