ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫ਼ਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਅੱਜ ਬੀਬੀ ਰਵਿੰਦਰ ਕੌਰ ਜੀ ਆਪਣੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ। ਪੀਟੀਸੀ ਪੰਜਾਬੀ ਵੱਲੋਂ ਨਵਾਂ ਸ਼ਬਦ ਰਿਲੀਜ਼ ਕੀਤਾ ਗਿਆ ਹੈ। ਜਿਸ ਨੂੰ ਬੀਬੀ ਰਵਿੰਦਰ ਕੌਰ ਜੀ (Bibi Ravinder Kaur ji ) ਦੀ ਆਵਾਜ਼ ‘ਚ ਗਾਇਆ ਹੈ।
ਦੱਸਣਯੋਗ ਹੈ ਕਿ ਬੀਬੀ ਰਵਿੰਦਰ ਕੌਰ ਜੀ ਆਪਣੇ ਸ਼ਬਦ, ਕੀਰਤਨ ਤੇ ਗੁਰੂ ਦੀ ਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ। ਪੀਟੀਸੀ ਰਿਕਾਰਡਸ ਉੱਤੇ ਅੱਜ ਯਾਨੀ ਕਿ 2 ਜੂਨ ਨੂੰ ਉਨ੍ਹਾਂ ਦੇ ਇੱਕ ਹੋਰ ਸ਼ਬਦ ‘ਜਿਉ ਜਿਉ ਤੇਰਾ ਹੁਕਮੁ’ ਦਾ ਵਰਲਡ ਪ੍ਰੀਮੀਅਰ ਹੋਇਆ ਹੈ। ਇਸ ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਸ ਸਣੇ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ 'ਤੇ ਵੀ ਉਪਲਬਧ ਹੋਵੇਗਾ। ਸੰਗਤਾਂ ਇਨ੍ਹਾਂ ਵੱਖ-ਵੱਖ ਚੈਨਲਾਂ ਉੱਤੇ ਗੁਰਬਾਣੀ ਨਾਲ ਸਬੰਧਤ ਇਸ ਪਵਿੱਤਰ ਸ਼ਬਦ ਦਾ ਆਨੰਦ ਮਾਣ ਸਕਦੀਆਂ ਹਨ।
ਗੁਰਬਾਣੀ ਦੇ ਇਸ ਪਵਿੱਤਰ ਸ਼ਬਦ ‘ਜਿਉ ਜਿਉ ਤੇਰਾ ਹੁਕਮੁ’ ਦਾ ਅਰਥ ਹੈ ਕਿ ਸਾਨੂੰ ਪਰਮਾਤਮਾ ਦੇ ਹੁਕਮ ਮੁਤਾਬਕ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਸਾਨੂੰ ਪਰਮਾਤਾਮਾ ਦੀ ਰਜ਼ਾ ਵਿੱਚ ਰਾਜ਼ੀ ਰਹਿਣਾ ਚਾਹੀਦਾ ਹੈ। ਇਸ ਲਈ ਸਾਨੂੰ ਹਮੇਸ਼ਾ ਘਮੰਡ ਨਾ ਕਰਕੇ ਪਰਮਾਤਮਾ ਦੇ ਲੜ ਲਗਣਾ ਚਾਹੀਦਾ ਹੈ ਤੇ ਪਵਿੱਤਰ ਬਾਣੀ ਨੂੰ ਸੁਨਣਾ ਚਾਹੀਦਾ ਹੈ।
ਹੋਰ ਪੜ੍ਹੋ: ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਕੀਤਾ ਜਾਵੇਗਾ ਵਰਲਡ ਪ੍ਰੀਮੀਅਰ
ਦੱਸ ਦਈਏ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ । ਜਿਸ ਦਾ ਲਾਭ ਉਠਾ ਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੰਗਤਾਂ ਦੇ ਲਈ ਰੋਜ਼ਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਂਦਾ ਹੈ ।