ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਪ੍ਰਸਿੱਧ ਲੋਕ ਗਾਇਕ ਸ਼ੌਕਤ ਅਲੀ ਦਾ ਦਿਹਾਂਤ
Shaminder
April 3rd 2021 12:46 PM
ਪੰਜਾਬੀ ਸੰਗੀਤ ਜਗਤ ਤੋਂ ਇੱਕ ਬੁਰੀ ਖ਼ਬਰ ਆਈ ਹੈ । ਪ੍ਰਸਿੱਧ ਲੋਕ ਗਾਇਕ ਸ਼ੌਕਤ ਅਲੀ ਦਾ ਦਿਹਾਂਤ ਹੋ ਗਿਆ ਹੈ । ਇਸ ਬਾਰੇ ਗਾਇਕ ਸਤਵਿੰਦਰ ਬੁੱਗਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਪੰਜਾਬੀ ਮੌਸੀਕੀ ਦੇ ਬੇਤਾਜ਼ ਬਾਦਸ਼ਾਹ ਉਸਤਾਦ ਜਨਾਬ ਸ਼ੌਕਤ ਅਲੀ ਜੀ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਹ ਪੰਜਾਬੀ ਸੰਗੀਤ ਜਗਤ ਨੂੰ ਬਹੁਤ ਵੱਡਾ ਘਾਟਾ ਹੈ ।ਜਿਹੜਾ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ । ਪ੍ਰਮਾਤਮਾ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ' ।