ਕਿਸਾਨ ਯੂਨੀਅਨਾਂ ਦੀ ਹੋਈ ਵੱਡੀ ਜਿੱਤ, ਕਈ ਸਿਨੇਮਾ ਘਰਾਂ ਦੇ ਮਾਲਕਾਂ ਨੇ ਅਕਸ਼ੇ ਦੀ ਫ਼ਿਲਮ ‘ਸੂਰਿਆਵੰਸ਼ੀ’ ਚਲਾਉਣ ਤੋਂ ਕੀਤੀ ਨਾਂਹ
Rupinder Kaler
November 8th 2021 10:49 AM --
Updated:
November 8th 2021 11:03 AM
ਅਕਸ਼ੇ ਕੁਮਾਰ (Akshay Kumar) ਦਾ ਪੰਜਾਬ ਵਿੱਚ ਜਬਰਦਸਤ ਵਿਰੋਧ ਹੋ ਰਿਹਾ ਹੈ । ਇਸ ਸਭ ਦੇ ਚਲਦੇ ਕਿਸਾਨ ਯੂਨੀਅਨਾਂ ਨੇ ਪੰਜਾਬ ਕਈ ਸਿਨੇਮਾਂ ਘਰਾਂ ਵਿੱਚੋਂ ਅਕਸ਼ੇ ਕੁਮਾਰ ਦੀ ਫ਼ਿਲਮ ‘ਸੂਰਿਆਵੰਸ਼ੀ’ (Sooryavanshi) ਬੰਦ ਕਰਵਾ ਦਿੱਤੀ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਵਿੱਚ ਅਕਸ਼ੇ ਦੀਆਂ ਫਿਲਮਾਂ ਨੂੰ ਵੱਡਾ ਹੁੰਗਾਰਾ ਮਿਲਦਾ ਸੀ ਪਰ ਕਿਸਾਨ ਅੰਦੋਲਨ ਦੇ ਮੁੱਦੇ ਉੱਪਰ ਕੇਂਦਰ ਸਰਕਾਰ ਦੇ ਹੱਕ ਵਿੱਚ ਖੜ੍ਹਨ ਕਰਕੇ ਕਈ ਅਕਸ਼ੇ (Akshay Kumar) ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅਕਸ਼ੇ ਦੀ ਕੋਈ ਫਿਲਮ ਪੰਜਾਬ ਵਿੱਚ ਨਹੀਂ ਚੱਲ਼ਣ ਦਿੱਤੀ ਜਾਵੇਗੀ। ਕਿਸਾਨਾਂ ਵੱਲੋਂ ਸਿਨੇਮਾਂ ਘਰਾਂ ਵਿੱਚੋਂ ਫ਼ਿਲਮ ਬੰਦ ਕਰਵਾ ਕੇ ਪੋਸਟਰ ਪਾੜੇ ਜਾ ਰਹੇ ਹਨ। ਇਸ ਲਈ ਬਹੁਤੇ ਸਿਨਮਾਂ ਮਾਲਕ ਅਕਸ਼ੇ ਦੀ ਫਿਲਮ ਲਾਉਣ ਤੋਂ ਵੀ ਟਾਲਾ ਵੱਟ ਰਹੇ ਹਨ।