'ਨੌਕਰ ਵਹੁਟੀ ਦਾ' ਫ਼ਿਲਮ ਦਾ ਖੂਬਸੂਰਤ ਗੀਤ 'ਅੱਖੀਆਂ' ਹੋਇਆ ਰਿਲੀਜ਼, ਦੇਖੋ ਵੀਡੀਓ

ਪਿਛਲੇ ਹਫ਼ਤੇ ਰਿਲੀਜ਼ ਹੋਈ ਬਿੰਨੂ ਢਿੱਲੋਂ ਤੇ ਕੁਲਰਾਜ ਰੰਧਾਵਾ ਦੀ ਫ਼ਿਲਮ ਨੌਕਰ ਵਹੁਟੀ ਦਾ ਦਰਸ਼ਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਖ਼ਾਸ ਕਰਕੇ ਫ਼ਿਲਮ ਦੇ ਗੀਤ ਹਰ ਕਿਸੇ ਦਾ ਦਿਲ ਜਿੱਤ ਰਹੇ ਹਨ। ਫ਼ਿਲਮ ਦਾ ਅਜਿਹਾ ਹੀ ਰੋਮਾਂਟਿਕ ਗੀਤ ਰਿਲੀਜ਼ ਹੋ ਚੁੱਕਿਆ ਹੈ ਜਿਸ ਦਾ ਨਾਮ ਹੈ 'ਅੱਖੀਆਂ'। ਗੀਤ ਨੂੰ Money Sondh ਅਤੇ ਪ੍ਰਿਅੰਕਾ ਨੇਗੀ ਨੇ ਬਹੁਤ ਹੀ ਖੂਬਸੂਰਤ ਗਾਇਆ ਹੈ। ਹੈਪੀ ਰਾਏਕੋਟੀ ਦੇ ਬੋਲ ਹਨ ਅਤੇ ਮਿਊਜ਼ਿਕ ਗੁਰਮੀਤ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ।
23 ਅਗਸਤ ਨੂੰ ਰਿਲੀਜ਼ ਹੋਈ ਨੌਕਰ ਵਹੁਟੀ ਦਾ ਫ਼ਿਲਮ ਕਾਮੇਡੀ ਜੌਨਰ ਦੀ ਫ਼ਿਲਮ ਹੈ ਜਿਸ ਨੂੰ ਬਾਕਸ ਆਫ਼ਿਸ ਤੋਂ ਚੰਗਾ ਰਿਸਪਾਂਸ ਮਿਲ ਰਿਹਾ ਹੈ। ਫ਼ਿਲਮ ਨੂੰ ਨਾਮੀ ਅਤੇ ਕਈ ਬਲਾਕਬਸਟਰ ਫ਼ਿਲਮਾਂ ਦੇਣ ਵਾਲੇ ਡਾਇਰੈਕਟਰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ।ਫ਼ਿਲਮ ‘ਚ ਕੁਲਰਾਜ ਰੰਧਾਵਾ ਅਤੇ ਬਿਨੂੰ ਢਿੱਲੋਂ ਪਤੀ ਪਤਨੀ ਦਾ ਕਿਰਦਾਰ ਨਿਭਾ ਰਹੇ ਹਨ। ਪਰ ਦੋਨਾਂ ਦੇ ਰਿਸ਼ਤੇ ‘ਚ ਦਰਾਰ ਆ ਜਾਂਦੀ ਹੈ। ਫ਼ਿਰ ਬਿਨੂੰ ਕਿੰਝ ਆਪਣੀ ਪਤਨੀ ਨੂੰ ਮਨਾਉਣ ਲਈ ਤਰ੍ਹਾਂ ਤਰ੍ਹਾਂ ਦੇ ਪਾਪੜ ਵੇਲਦਾ ਹੈ ਇਹ ਫ਼ਿਲਮ ‘ਚ ਦੇਖਣ ਨੂੰ ਮਿਲ ਰਿਹਾ ਹੈ।
ਹੋਰ ਵੇਖੋ : ਨਿਰਦੇਸ਼ਕ ਜਗਦੀਪ ਸਿੱਧੂ ਨੇ ਦੱਸਿਆ ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਤੱਕ ਕਿਵੇਂ ਪਹੁੰਚੀ ਫ਼ਿਲਮ 'ਸੁਰਖ਼ੀ ਬਿੰਦੀ'
ਬਿਨੂੰ ਢਿੱਲੋਂ ਅਤੇ ਕੁਲਰਾਜ ਰੰਧਾਵਾ ਤੋਂ ਇਲਾਵਾ ਫ਼ਿਲਮ 'ਚ ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ ਅਤੇ ਉਪਾਸਨਾ ਸਿੰਘ ਵਰਗੇ ਕਈ ਵੱਡੇ ਚਿਹਰੇ ਫ਼ਿਲਮ ਨੂੰ ਚਾਰ ਚੰਨ ਲਗਾ ਰਹੇ ਹਨ। ।ਰੋਹਿਤ ਕੁਮਾਰ, ਸੰਜੀਵ ਕੁਮਾਰ, ਰੁਚੀ ਅਤੇ ਆਸ਼ੂ ਮੁਨੀਸ਼ ਸਾਹਨੀ ਨੇ ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ।