ਬਿਪਾਸ਼ਾ ਬਾਸੂ ਨੇ ਬਹੁਤ ਹੀ ਸਾਦਗੀ ਨਾਲ ਕੀਤੀ ਬੇਬੀ ਸ਼ਾਵਰ ਦੀ ਰਸਮ, ਗੁਲਾਬੀ ਸਾੜ੍ਹੀ 'ਚ ਅਭਿਨੇਤਰੀ ਦੇ ਚਿਹਰੇ 'ਤੇ ਨਜ਼ਰ ਆਈ ਪ੍ਰੈਗਨੈਂਸੀ ਦੀ ਚਮਕ

Pregnant Bipasha Basu Shares Pics From Her Baby Shower: ਬਾਲੀਵੁੱਡ ਦੀ ਅਦਾਕਾਰਾ ਬਿਪਾਸ਼ਾ ਬਾਸੂ ਜੋ ਕਿ ਪਹਿਲੀ ਵਾਰ ਮਾਂ ਬਣਨ ਜਾ ਰਹੀ ਹੈ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਮਾਂ ਬਣਨ ਦੀ ਖਬਰ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ ਪਿਛਲੇ ਦਿਨੀਂ ਉਸ ਦਾ ਪ੍ਰੈਗਨੈਂਸੀ ਫੋਟੋਸ਼ੂਟ ਵੀ ਲਾਈਮਲਾਈਟ ਵਿੱਚ ਆਇਆ ਸੀ।
ਹਾਲ ਹੀ 'ਚ ਅਦਾਕਾਰਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਮਾਂ-ਬਾਪ ਦੀਆਂ ਕੁਝ ਰਸਮਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੌਰਾਨ ਬਿਪਾਸ਼ਾ ਵੀ ਸਾੜ੍ਹੀ ਪਾ ਕੇ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਹੋਰ ਪੜ੍ਹੋ : ਕੀ ਨੋਰਾ ਫਤੇਹੀ ਵੀ ਗਰਭਵਤੀ ਹੈ? 'ਡਾਂਸ ਦੀਵਾਨੇ ਜੂਨੀਅਰ' ਦੇ ਸੈੱਟ 'ਤੇ ਅਦਾਕਾਰਾ ਪ੍ਰੈਗਨੈਂਸੀ ਨੂੰ ਲੈ ਕੇ ਆਖੀ ਇਹ ਗੱਲ
image source instagram
ਬਾਲੀਵੁੱਡ ਕੁਈਨ ਬਿਪਾਸ਼ਾ ਬਾਸੂ ਇਨ੍ਹੀਂ ਦਿਨੀਂ ਆਪਣੀ ਜ਼ਿੰਦਗੀ ਦਾ ਨਵਾਂ ਤਜ਼ਰਬਾ ਬਤੀਤ ਕਰ ਰਹੀ ਹੈ। ਇਹ ਪਲ ਉਸ ਲਈ ਬਹੁਤ ਖਾਸ ਹੈ। ਉਹ ਆਪਣੇ ਸਾਰੇ ਛੋਟੇ-ਛੋਟੇ ਪਲਾਂ ਨੂੰ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਹੈ। ਇਸ ਦੇ ਨਾਲ ਹੀ ਹਾਲ ਹੀ 'ਚ ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਬਿਪਾਸ਼ਾ ਦੀ ਆਰਤੀ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਜਿਵੇਂ ਉਨ੍ਹਾਂ ਦੇ ਬੇਬੀ ਸ਼ਾਵਰ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਅਦਾਕਾਰਾ ਜੋ ਕਿ ਗੁਲਾਬੀ ਰੰਗ ਦੀ ਸਾੜ੍ਹੀ ‘ਚ ਬਹੁਤ ਹੀ ਪਿਆਰੀ ਲੱਗ ਰਹੀ ਹੈ। ਇਸ ਤੋਂ ਇਲਾਵਾ ਉਹ ਪਰਿਵਾਰ ਵੱਲੋਂ ਤਿਆਰ ਕੀਤਾ ਭੋਜਨ ਖਾਂਦੀ ਹੋਈ ਨਜ਼ਰ ਆ ਰਹੀ ਹੈ।
image source instagram
ਤੁਹਾਨੂੰ ਦੱਸ ਦੇਈਏ ਕਿ ਬਿਪਾਸ਼ਾ ਦੇ ਇਸ ਵੀਡੀਓ 'ਤੇ ਪ੍ਰਸ਼ੰਸਕਾਂ ਵੱਲੋਂ ਕਾਫੀ ਕਮੈਂਟਸ ਮਿਲ ਰਹੇ ਹਨ, ਇੱਕ ਪ੍ਰਸ਼ੰਸਕ ਨੇ ਕਮੈਂਟ ਕਰਦੇ ਹੋਏ ਕਿਹਾ ਕਿ- ‘ਤੁਸੀਂ ਬਹੁਤ ਖੂਬਸੂਰਤ ਲੱਗ ਰਹੇ ਹੋ’। ਇੱਕ ਹੋਰ ਯੂਜ਼ਰ ਨੇ ਕਮੈਂਟ ਕਰਦੇ ਹੋਏ ਕਿਹਾ ਕਿ ਜਿਵੇਂ ਹੀ ਤੁਸੀਂ ਮਾਂ ਬਣਦੇ ਹੋ, ਪੂਰੀ ਜ਼ਿੰਦਗੀ ਬਦਲ ਜਾਂਦੀ ਹੈ।
ਦੱਸ ਦੇਈਏ ਕਿ ਅਦਾਕਾਰਾ ਨੇ ਆਪਣੇ ਵਿਆਹ ਦੇ 6 ਸਾਲ ਬਾਅਦ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ। ਬਿਪਾਸ਼ਾ ਅਤੇ ਕਰਨ ਸਿੰਘ ਗਰੋਵਰ ਦਾ ਵਿਆਹ 30 ਅਪ੍ਰੈਲ 2016 ਨੂੰ ਹੋਇਆ ਸੀ। ਕਰਨ ਦਾ ਇਹ ਤੀਜਾ ਵਿਆਹ ਸੀ। ਦੋਵੇਂ ਆਪਣੇ ਪਹਿਲੇ ਬੱਚੇ ਨੂੰ ਲੈ ਕੇ ਕਾਫੀ ਜ਼ਿਆਦਾ ਉਤਸੁਕ ਹਨ।
image source instagram
View this post on Instagram
View this post on Instagram