Benefits of Black gram : ਭਾਰਤ ਦੀ ਹਰ ਰਸੋਈ ਵਿੱਚ ਕਾਲੇ ਛੋਲੇ ਅਸਾਨੀ ਨਾਲ ਮਿਲ ਜਾਂਦੇ ਹਨ, ਪਰ ਕੀ ਤੁਸੀਂ ਜਾਣਦੇ ਹੋ ਕਿ ਨਿੱਕ-ਨਿੱਕ ਵਿਖਾਈ ਦੇਣ ਵਾਲੇ ਇਹ ਕਾਲੇ ਛੋਲੇ ਸਾਡੇ ਸਰੀਰ ਲਈ ਬਹੁਤ ਲਾਭਦਾਇਕ ਹੁੰਦੇ ਹਨ। ਇਹ ਮਹਿਜ਼ ਸੁਆਦ ਹੀ ਨਹੀਂ ਸਗੋਂ ਸਰੀਰ ਵਿੱਚ ਬਿਮਾਰੀਆਂ ਤੋਂ ਲੜਨ ਦੀ ਪ੍ਰਤੀਰੋਧਕ ਸਮਰਥਾ ਨੂੰ ਵੀ ਵਧਾਂਉਦੇ ਹਨ।
Image From Google
ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਨੇ ਕਾਲੇ ਛੋਲੇ
ਕਾਲੇ ਛੋਲਿਆਂ 'ਚ ਪ੍ਰੋਟੀਨ, ਫਾਈਬਰ, ਮਿਨਰਲਸ, ਵਿਟਾਮਿਨ ਅਤੇ ਆਇਰਨ ਕਾਫ਼ੀ ਮਾਤਰਾ ਵਿਚ ਹੁੰਦਾ ਹੈ ਜੋ ਸਰੀਰ ਦੀ ਪ੍ਰਤੀਰੋਧੀ ਸਮਰਥਾ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦੇ ਹਨ। ਇਹ ਸਰੀਰ ਵਿੱਚ ਇਮਊਨਿਟੀ ਨੂੰ ਵਧਾਉਣ ਵਿੱਚ ਵੀ ਮਦਦ ਕਰਦਾ ਹੈ। ਸਵੇਰ ਵੇਲੇ ਰਾਤ ਦੇ ਭਿੱਜੇ ਛੋਲੇ ਖਾਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਂਦਾ ਹੈ।
Image From Google
ਜਾਣੋ ਕਾਲੇ ਛੋਲੇ ਖਾਣ ਦੇ ਫਾਇਦੇ
ਮੁੱਠੀ ਭਰ ਛੋਲਿਆਂ ਨੂੰ ਰਾਤ ਵੇਲੇ ਭਿਊ ਕੇ ਰੱਖ ਦਿਓ। ਜੇਕਰ ਇਸ ਨੂੰ ਮਿੱਟੀ ਦੇ ਭਾਂਡੇ ਵਿੱਚ ਭਿਊ ਇਸਤੇਮਾਲ ਕੀਤਾ ਜਾਵੇ ਤਾਂ ਇਹ ਹੋਰ ਫਾਇਦੇਮੰਦ ਹੁੰਦਾ ਹੈ। ਭਿੱਜੇ ਹੋਏ ਛੋਲਿਆਂ 'ਚ ਫਾਈਬਰਸ ਦੀ ਜਿਆਦਾ ਮਾਤਰਾ ਹੁੰਦੀ ਹੈ ਜੋ ਸਰੀਰ ਦੀ ਪਾਚਨ ਕਿਰਿਆ ਨੂੰ ਦਰੁਸਤ ਕਰ ਕੇ ਪੇਟ ਸਾਫ਼ ਕਰਨ 'ਚ ਮਦਦਗਾਰ ਸਾਬਿਤ ਹੁੰਦਾ ਹੈ।
ਦੁਬਲੇ, ਪਤਲੇ ਤੇ ਕਮਜ਼ੋਰ ਲੋਕਾਂ ਲਈ ਛੋਲਿਆਂ ਦਾ ਸੇਵਨ ਬਹੁਤ ਜ਼ਿਆਦਾ ਫ਼ਾਇਦੇਮੰਦਾ ਹੁੰਦਾ ਹੈ। ਇਨ੍ਹਾਂ ਦੇ ਰੋਜ਼ਾਨਾ ਇਸਤੇਮਾਲ ਨਾਲ ਮਸਲਸ ਮਜ਼ਬੂਤ ਹੋਣ ਲੱਗਦੇ ਹਨ।
ਕਿਡਨੀ ਤੋਂ ਸਮੱਸਿਆ ਤੋਂ ਪੀੜਤ ਲੋਕਾਂ ਲਈ ਛੋਲਿਆਂ ਦਾ ਸੇਵਨ ਕਾਫ਼ੀ ਲਾਹੇਵੰਦਾ ਹੁੰਦਾ ਹੈ। ਛੋਲੇ ਕਿਡਨੀ 'ਚੋਂ ਐਕਸਟਰਾ ਸਾਲਟ ਕੱਢਣ 'ਚ ਮਦਦਗਾਰ ਹੁੰਦੇ ਹਨ। ਇਸ ਦੇ ਇਸਤੇਮਾਲ ਨਾਲ ਕਿਡਨੀ ਨਾਲ ਸਬੰਧਤ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ।
Image From Google
Image From Google
Image From Google
ਹੋਰ ਪੜ੍ਹੋ: Navratri 2022: ਨਰਾਤਿਆਂ ਦੇ ਵਰਤ 'ਚ ਆਪਣੇ ਭੋਜਨ 'ਚ ਸ਼ਾਮਿਲ ਕਰੋ ਇਹ ਚੀਜ਼ਾਂ, ਰਹੋਗੇ ਸਿਹਤਮੰਦ
ਛੋਲੇ ਖਾਣ ਨਾਲ ਸਰੀਰ ਦੀ ਪ੍ਰਤੀਰੋਧੀ ਸਮਰੱਥਾ ਮਜ਼ਬੂਤ ਹੁੰਦੀ ਹੈ, ਜਿਸ ਨਾਲ ਸਰਦੀ-ਜ਼ੁਕਾਮ ਵਰਗੀਆਂ ਛੋਟੀਆਂ-ਮੋਟੀਆਂ ਅਲਾਮਤਾਂ ਤੋਂ ਬਚਾਅ ਰਹਿੰਦਾ ਹੈ।
ਭਿੱਜੇ ਛੋਲਿਆਂ ਦੇ ਸੇਵਨ ਨਾਲ ਕੈਲੋਸਟਰੋਲ ਦਾ ਲੇਵਲ ਕੰਟਰੋਲ ਰਹਿੰਦਾ ਹੈ। ਇਸ ਦੇ ਇਸਤੇਮਾਲ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਜਾਂਦਾ ਹੈ।
ਛੋਲਿਆਂ ਦੇ ਲਗਾਤਾਰ ਸੇਵਨ ਨਾਲ ਕਬਜ਼ ਵਰਗੀ ਬਿਮਾਰੀ ਜੜ੍ਹ ਤੋਂ ਖ਼ਤਮ ਹੋ ਜਾਂਦੀ ਹੈ ਤੇ ਇਹ ਐਨਰਜੀ ਦਾ ਚੰਗਾ ਸਰੋਤ ਹੈ।