ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਆਪਣੀ ਮਾਂ ਦਾ ਬਰਥਡੇ ਮਨਾਇਆ । ਇਸ ਮੌਕੇ ਉਨ੍ਹਾਂ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ । ਜਿਸ ‘ਚ ਉੁਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੀ ਹੈ । ਅਦਾਕਾਰਾ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਮਾਧੁਰੀ ਨੇ ਆਪਣੀ ਮਾਂ ਦੀਆਂ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
Image From Instagram
ਹੋਰ ਪੜ੍ਹੋ : ਕਿਸਾਨਾਂ ਦਾ ਸਮਰਥਨ ਕਰਨ ਵਾਲੇ ਲੱਖਾ ਸਿਧਾਣਾ, ਜੱਸ ਬਾਜਵਾ, ਸੋਨੀਆ ਮਾਨ ਸਮੇਤ ਹੋਰ ਕਈ ਆਗੂਆਂ ਖਿਲਾਫ ਮਾਮਲਾ ਦਰਜ
Image From Instagram
ਮਾਧੁਰੀ ਦੀਕਸ਼ਿਤ ਵੱਲੋਂ ਸਾਂਝਾ ਕੀਤਾ ਗਿਆ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਮੇਰੀ ਪ੍ਰੇਰਣਾ ਸਰੋਤ ਅਤੇ ਸਭ ਉਤਰਾਅ ਚੜਾਅ ਦੇ ਜ਼ਰੀਏ ਮੇਰੀ ਤਾਕਤ, ਮੇਰੇ ਅਤੇ ਸਾਡੇ ਪਰਿਵਾਰ ਦੇ ਲੲi ਤੁਹਾਡਾ ਕੀ ਮਤਲਬ ਹੈ ।ਇਸ ਨੂੰ ਜ਼ਾਹਿਰ ਕਰਨ ਦੇ ਲਈ ਸ਼ਬਦ ਘੱਟ ਪੈ ਜਾਂਦੇ ਹਨ ।
ਹੈਪੀ ਬਰਥਡੇ ਆਈ’।ਇਸ ਤੋਂ ਇਲਾਵਾ ਅਦਾਕਾਰਾ ਨੇ ਮਰਾਠੀ ਭਾਸ਼ਾ ‘ਚ ਵੀ ਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ । ਅਦਾਕਾਰਾ ਵੱਲੋਂ ਸਾਂਝੇ ਕੀਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ।
View this post on Instagram
A post shared by Madhuri Dixit (@madhuridixitnene)
ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਅੱਜ ਕੱਲ੍ਹ ਉਹ ਕਈ ਰਿਆਲਟੀ ਸ਼ੋਅਜ਼ ‘ਚ ਨਜ਼ਰ ਆ ਰਹੀ ਹੈ ।