ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਮਲਾਇਕਾ ਅਰੋੜਾ, ਬਾਲੀਵੁੱਡ ਐਕਟਰੈੱਸ ਨਜ਼ਰ ਆਈ ਪੰਜਾਬੀ ਸੂਟ ‘ਚ
ਬਾਲੀਵੁੱਡ ਦੀ ਹੌਟ ਤੇ ਖ਼ੂਬਸੂਰਤ ਅਦਾਕਾਰਾ ਮਲਾਇਕਾ ਅਰੋੜਾ ਅੰਮ੍ਰਿਤਸਰ ਪਹੁੰਚੇ ਹੋਏ ਹਨ। ਜਿੱਥੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਮੱਥਾ ਟੇਕਦਿਆਂ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਉਹ ਪੰਜਾਬੀ ਸ਼ਰਾਰਾ ਸੂਟ ‘ਚ ਨਜ਼ਰ ਆ ਰਹੇ ਹਨ। ਪੰਜਾਬੀ ਸ਼ਰਾਰੇ ‘ਚ ਉਹ ਬਹੁਤ ਹੀ ਖ਼ੂਬਸੂਰਤ ਦਿਖ ਰਹੀ ਹੈ।
View this post on Instagram
#Amritsar #goldentemple? #waheguru? #blessingstoall
ਹੋਰ ਵੇਖੋ:ਇਹਾਨਾ ਢਿੱਲੋਂ ਨੇ ਬੱਚਿਆਂ ਦੇ ਚਿਹਰਿਆਂ ‘ਤੇ ਬਿਖੇਰੀ ਮੁਸਕਾਨ, ਸਕੂਲੀ ਬੱਚਿਆਂ ਨੂੰ ਵੰਡਿਆ ਲੋੜੀਂਦਾ ਸਮਾਨ
ਉਨ੍ਹਾਂ ਦੀ ਇਸ ਪੋਸਟ ਨੂੰ ਬਾਲੀਵੁੱਡ ਹਸਤੀਆਂ ਦੇ ਨਾਲ ਫੈਨਜ਼ ਵੱਲੋਂ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕੁਝ ਹੀ ਸਮੇਂ ‘ਚ ਇੱਕ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਨੂੰ ਮਿਲ ਚੁੱਕੇ ਨੇ ਤੇ ਹਜ਼ਾਰਾਂ ਹੀ ਕਮੈਂਟ ਆ ਚੁੱਕੇ ਨੇ। ਬਾਲੀਵੁੱਡ ਦੀ 46 ਸਾਲਾਂ ਦੀ ਇਹ ਹੌਟ ਅਦਾਕਾਰਾ ਆਪਣੇ ਫਿੱਟਨਸ ਵੀਡੀਓਸ ਕਰਕੇ ਚਰਚਾ ‘ਚ ਬਣੀ ਰਹਿੰਦੀ ਹੈ।