ਇਸ ਮਸ਼ਹੂਰ ਅਦਾਕਾਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ, ਆਪਣੇ ਦਿਲ ਦੇ ਕਰੀਬ ਮੈਕਸੀ ਦੇ ਦਿਹਾਂਤ ਕਾਰਨ ਗਮ ‘ਚ ਡੁੱਬੀ
ਉਸ ਦੇ ਦਿਲ ਦੇ ਬੇਹੱਦ ਕਰੀਬ ਜੀਅ ਹਮੇਸ਼ਾ ਦੇ ਲਈ ਦੁਨੀਆ ਤੋਂ ਰੁਖਸਤ ਹੋ ਗਿਆ ਹੈ। ਅਦਾਕਾਰਾ ਨੇ ਆਪਣੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ।
ਸਾਊਥ ਤੇ ਬਾਲੀਵੁੱਡ ਇੰਡਸਟਰੀ ‘ਚ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਰਸ਼ਮਿਕਾ ਮੰਡਾਨਾ (Rashmika Mandanna) ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਹ ਡੂੰਘੇ ਸਦਮੇ ਚੋਂ ਗੁਜ਼ਰ ਰਿਹਾ ਹੈ। ਕਿਉਂਕਿ ਉਸ ਦੇ ਦਿਲ ਦੇ ਬੇਹੱਦ ਕਰੀਬ ਜੀਅ ਹਮੇਸ਼ਾ ਦੇ ਲਈ ਦੁਨੀਆ ਤੋਂ ਰੁਖਸਤ ਹੋ ਗਿਆ ਹੈ। ਅਦਾਕਾਰਾ ਨੇ ਆਪਣੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਦਿਲ ਦੇ ਕਰੀਬ ਪਿਆਰੇ ਮੈਕਸੀ ਨੂੰ ਲੈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।
ਹੋਰ ਪੜ੍ਹੋ : ਅਦਾਕਾਰਾ ਗੁਰਪ੍ਰੀਤ ਭੰਗੂ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਫੈਨਸ ਵੀ ਦੇ ਰਹੇ ਵਧਾਈ
ਅਦਾਕਾਰਾ ਨੇ ਲਿਖਿਆ ‘ਰੈਸਟ ਇਨ ਪੀਸ ਮੇਰੇ ਸਭ ਤੋਂ ਚੰਗੇ ਬੁਆਏ ਮੈਕਸੀ। ਅਸੀਂ ਤੈਨੂੰ ਯਾਦ ਕਰਾਂਗੇ ਅਤੇ ਮੈਨੂੰ ਉਮੀਦ ਹੈ ਕਿ ਅਸੀਂ ਜਲਦੀ ਹੀ ਇੱਕ ਦੂਜੇ ਨੂੰ ਜਾਣ ਲਵਾਂਗੇ’।ਰਸ਼ਮਿਕਾ ਦੀ ਇਸ ਪੋਸਟ ‘ਤੇ ਫੈਨਸ ਨੇ ਵੀ ਰਿਐਕਸ਼ਨ ਦਿੱਤੇ ਹਨ।
ਰਸ਼ਮਿਕਾ ਮੰਡਾਨਾ ਦਾ ਵਰਕ ਫ੍ਰੰਟ
ਰਸ਼ਮਿਕਾ ਮੰਡਾਨਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਕੁਝ ਸਮਾਂ ਪਹਿਲਾਂ ਰਣਬੀਰ ਕਪੂਰ ਦੇ ਨਾਲ ਫ਼ਿਲਮ ‘ਐਨੀਮਲ’ ‘ਚ ਕੰਮ ਕੀਤਾ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।ਇਸ ਤੋਂ ਇਲਾਵਾ ਰਸ਼ਮਿਕਾ ਹੋਰ ਵੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੀ ਹੈ। ਰਸ਼ਮਿਕਾ ਦੇ ਆਉਣ ਵਾਲੇ ਪ੍ਰੋਜੈਕਟਸ ਦਾ ਫੈਨਸ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਹੈ।