ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ ਅਦਾਕਾਰ ਅਨੁਪਮ ਖੇਰ, ਤਸਵੀਰਾਂ ਹੋ ਰਹੀਆਂ ਵਾਇਰਲ
ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਇਸ ਮੌਕੇ ‘ਤੇ ਅਦਾਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਉਪਰੰਤ ਸ਼ਬਦ ਗੁਰਬਾਣੀ ਵੀ ਸਰਵਣ ਕੀਤੀ ਅਤੇ ਗੁਰੁ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ।
ਅਦਾਕਾਰ ਅਨੁਪਮ ਖੇਰ (Anupam Kher) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਇਸ ਮੌਕੇ ‘ਤੇ ਅਦਾਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਉਪਰੰਤ ਸ਼ਬਦ ਗੁਰਬਾਣੀ ਵੀ ਸਰਵਣ ਕੀਤੀ ਅਤੇ ਗੁਰੁ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ।ਇਸ ਮੌਕੇ ਉਨ੍ਹਾਂ ਨੇ ਆਪਣੀ ਫ਼ਿਲਮ ਦੀ ਕਾਮਯਾਬੀ ਦੇ ਲਈ ਅਰਦਾਸ ਵੀ ਕੀਤੀ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ ।
ਹੋਰ ਪੜ੍ਹੋ : ਮਲਕੀਤ ਰੌਣੀ ਦੇ ਬੇਟੇ ਦਾ ਅੱਜ ਹੈ ਜਨਮ ਦਿਨ, ਫੈਨਸ ਦੇ ਰਹੇ ਵਧਾਈ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਹੁੰਚੇ ਅਨੁਪਮ ਖੇਰ ਨੂੰ ਵੇਖਣ ਦੇ ਲਈ ਉਨ੍ਹਾਂ ਦੇ ਫੈਂਸ ਕਾਫੀ ਉਤਸ਼ਾਹਿਤ ਨਜ਼ਰ ਆਏ । ।ਪਰ ਸੁਰੱਖਿਆ ਘੇਰੇ ਦੇ ਚੱਲਦਿਆਂ ਫੈਂਸ ਉਨ੍ਹਾਂ ਤੱਕ ਨਹੀਂ ਪਹੁੰਚ ਸਕੇ । ਇਸ ਮੌਕੇ ਅਨੁਪਮ ਖੇਰ ਨੇ ਕਿਹਾ ਕਿ ਆਪਣੇ ਅਠੱਤੀ ਸਾਲ ਦੇ ਕਰੀਅਰ ‘ਚ ਅੱਜ ਜੋ ਵੀ ਉਹ ਹਨ, ਉਹ ਆਪਣੇ ਫੈਂਸ ਦੀ ਬਦੌਲਤ ਹੀ ਹਨ ।
ਦੋ ਦਿਨ ਪਹਿਲਾਂ ਅਨੁਪਮ ਖੇਰ ਨੂੰ ਆਪਣੀ ਹੀ ਫ਼ਿਲਮ ਵੇਖਣ ਦੇ ਲਈ ਟਿਕਟਾਂ ਨਹੀਂ ਸਨ ਮਿਲ ਪਾਈਆਂ । ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਬਾਰੇ ਟਵੀਟ ਕਰਕੇ ਵੀ ਜਾਣਕਾਰੀ ਸਾਂਝੀ ਕੀਤੀ ਸੀ । ‘ਊਂਚਾਈ’ ਫ਼ਿਲਮ ‘ਚ ਉਨ੍ਹਾਂ ਤੋਂ ਇਲਾਵਾ ਪਰੀਣੀਤੀ ਚੋਪੜਾ, ਅਮਿਤਾਭ ਬੱਚਨ, ਅਤੇ ਬੋਮਨ ਈਰਾਨੀ ਤੋਂ ਇਲਾਵਾ ਹੋਰ ਵੀ ਕਲਾਕਾਰ ਸ਼ਾਮਿਲ ਹਨ । ਇਸ ਫ਼ਿਲਮ ਦੇ ਕਲਾਕਾਰਾਂ ਦੀ ਅਦਾਕਾਰੀ ਦੇ ਨਾਲ ਨਾਲ ਫ਼ਿਲਮ ਦੀ ਵੀ ਖੂਬ ਤਾਰੀਫ ਹੋ ਰਹੀ ਹੈ ।