ਅਦਾਕਾਰ ਅਨੁਪਮ ਖੇਰ ਨੇ ਆਪਣੀ ਮਾਂ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ,ਫੈਨਸ ਨੂੰ ਆ ਰਹੀਆਂ ਪਸੰਦ
ਮਾਂ ਵਰਗਾ ਘਣਛਾਵਾਂ ਬੂਟਾ ਮੈਨੂੰ ਕਿਧਰੇ ਨਜ਼ਰ ਨਾ ਆਵੇ । ਜਿਸ ਤੋਂ ਛਾਂ ਉਧਾਰੀ ਲੈ ਕੇ ਰੱਬ ਨੇ ਸਵਰਗ ਬਣਾਏ । ਮਾਂ ਸਿਰਫ਼ ਬੱਚੇ ਨੂੰ ਜਨਮ ਹੀ ਨਹੀਂ ਦਿੰਦੀ ਬਲਕਿ ਹਰ ਦੁੱਖ ਸੁੱਖ ‘ਚ ਸਾਰੀ ਉਮਰ ਆਪਣੇ ਬੱਚੇ ਦੇ ਨਾਲ ਰਹਿੰਦੀ ਹੈ। ਬੱਚੇ ਭਾਵੇਂ ਕਿੰਨੇ ਵੀ ਵੱਡੇ ਹੋ ਜਾਣ, ਪਰ ਮਾਂਵਾਂ ਦੇ ਲਈ ਉਹ ਬੱਚੇ ਹੀ ਰਹਿੰਦੇ ਹਨ । ਅਦਾਕਾਰ ਅਨੁਪਮ ਖੇਰ (Anupam Kher)ਬੇਸ਼ੱਕ ਉਮਰ ਦੇ ਇਸ ਪੜਾਅ ‘ਤੇ ਪਹੁੰਚ ਚੁੱਕੇ ਹਨ ਕਿ ਉਨ੍ਹਾਂ ਦੇ ਬੱਚੇ ਵੀ ਉਨ੍ਹਾਂ ਦੇ ਬਰਾਬਰ ਦੇ ਹਨ । ਪਰ ਇਸ ਦੇ ਬਾਵਜੂਦ ਮਾਂ ਦੇ ਨਾਲ ਉਨ੍ਹਾਂ ਦਾ ਪਿਆਰ ਕਿਸੇ ਤੋਂ ਛਿਪਿਆ ਹੋਇਆ ਨਹੀਂ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ।
ਹੋਰ ਪੜ੍ਹੋ : ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਮਨਾਈ ਵੈਡਿੰਗ ਐਨੀਵਰਸਰੀ, ਵੀਡੀਓ ਕੀਤਾ ਸਾਂਝਾ
ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ‘ਜਨਮ ਦੇ ਕੁਝ ਸਾਲ ਬਾਅਦ ਤੱਕ ਮਾਂ ਹੀ ਸਾਨੂੰ ਸੰਭਾਲਦੀ ਹੈ ਅਤੇ ਜਦੋਂ ਅਸੀਂ ਵੱਡੇ ਹੋ ਜਾਂਦੇ ਹਾਂ ਤਾਂ ਫਿਰ ਮਾਂ ਨੂੰ ਸੰਭਾਲਣਾ ਵੀ ਸਾਡੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਇਸ ਦਰਮਿਆਨ ਜੋ ਵੀ ਹੁੰਦਾ ਹੈ। ਉਹ ਸਾਡੀ ਜ਼ਿੰਦਗੀ ਅਖਵਾਉਂਦੀ ਹੈ’।ਅਨੁਪਮ ਖੇਰ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਅਨੁਪਮ ਖੇਰ ਦਾ ਵਰਕ ਫ੍ਰੰਟ
ਅਨੁਪਮ ਖੇਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਜਿਸ ‘ਚ ਨੈਗੇਟਿਵ ਕਿਰਦਾਰਾਂ ਤੋਂ ਲੈ ਕੇ ਕਾਮੇਡੀ, ਸੰਜੀਦਾ ਸਣੇ ਹਰ ਤਰ੍ਹਾਂ ਦੇ ਕਿਰਦਾਰ ਕਰਨ ‘ਚ ਉਹ ਸਮਰੱਥ ਹਨ ਅਤੇ ਉਨ੍ਹਾਂ ਦੇ ਹਰ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾਂਦਾ ਹੈ।