Alia Bhatt : ਆਲੀਆ ਭੱਟ ਨੇ ਲੰਡਨ 'ਚ ਮਨਾਇਆ ਆਪਣਾ 30ਵਾਂ ਜਨਮਦਿਨ, ਅਦਾਕਾਰਾ ਨੇ ਸ਼ੇਅਰ ਕੀਤੀਆਂ ਤਸਵੀਰਾਂ
ਆਲੀਆ ਭੱਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ 30ਵੇਂ ਜਨਮਦਿਨ ਦੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਆਪਣੇ ਪਰਿਵਾਰ ਨਾਲ ਕੁਆਲਿਟੀ ਟਾਈਮ ਬਿਤਾਉਣ ਦੇ ਨਾਲ-ਨਾਲ ਆਪਣੇ ਪਸੰਦੀਦਾ ਪਕਵਾਨਾਂ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ।
Alia Bhatt Birthday celebration pics: ਬਾਲੀਵੁੱਡ ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਮਾਂ ਸੋਨੀ ਰਾਜ਼ਦਾਨ, ਭੈਣ ਸ਼ਾਹੀਨ ਭੱਟ ਅਤੇ ਪਤੀ ਰਣਬੀਰ ਕਪੂਰ ਨਾਲ ਲੰਡਨ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਜਿੱਥੇ ਉਨ੍ਹਾਂ ਨੇ ਬੀਤੇ ਦਿਨ ਯਾਨੀ 15 ਮਾਰਚ ਨੂੰ ਆਪਣਾ 30ਵਾਂ ਜਨਮਦਿਨ ਮਨਾਇਆ। ਆਲੀਆ ਨੇ ਆਪਣੇ ਜਨਮਦਿਨ ਦੇ ਜਸ਼ਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਆਪਣੇ ਪਤੀ 'ਤੇ ਕਾਫੀ ਪਿਆਰ ਲੁਟਾਉਂਦੀ ਹੋਈ ਨਜ਼ਰ ਆ ਰਹੀ ਹੈ।
ਆਲੀਆ ਭੱਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ 30ਵੇਂ ਜਨਮਦਿਨ ਦੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਆਪਣੇ ਪਰਿਵਾਰ ਨਾਲ ਕੁਆਲਿਟੀ ਟਾਈਮ ਬਿਤਾਉਣ ਦੇ ਨਾਲ-ਨਾਲ ਆਪਣੇ ਪਸੰਦੀਦਾ ਪਕਵਾਨਾਂ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ।
ਆਲੀਆ ਨੇ ਪਤੀ ਰਣਬੀਰ 'ਤੇ ਕੀਤੀ ਪਿਆਰ ਦੀ ਵਰਖਾ
ਆਪਣੇ ਜਨਮਦਿਨ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ 'ਥਰਟੀ'... ਆਲੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ 'ਚ ਅਭਿਨੇਤਰੀ ਕੇਕ ਕੱਟਣ ਤੋਂ ਪਹਿਲਾਂ ਸ਼ੁਭਕਾਮਨਾਵਾਂ ਮੰਗਦੀ ਨਜ਼ਰ ਆ ਰਹੀ ਹੈ।ਦੂਜੀ ਤਸਵੀਰ 'ਚ ਆਲੀਆ ਪਤੀ ਰਣਬੀਰ ਕਪੂਰ 'ਤੇ ਪਿਆਰ ਦੀ ਵਰਖਾ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਕੁਝ ਤਸਵੀਰਾਂ 'ਚ ਅਭਿਨੇਤਰੀ ਆਪਣੇ ਮਨਪਸੰਦ ਪਕਵਾਨਾਂ ਦਾ ਆਨੰਦ ਲੈਂਦੀ ਵੀ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ: Good News! ਸਾਬਕਾ ਅਭਿਨੇਤਰੀ ਸਨਾ ਖ਼ਾਨ ਬਨਣ ਵਾਲੀ ਹੈ ਮਾਂ, ਅਦਾਕਾਰਾ ਨੇ ਫੈਨਜ਼ ਨਾਲ ਸਾਂਝੀ ਕੀਤੀ ਗੁੱਡ ਨਿਊਜ਼
ਇਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਕਰ ਰਹੀ ਹੈ ਆਲੀਆ
ਦੱਸ ਦੇਈਏ ਕਿ ਆਲੀਆ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ 'ਹਾਰਟ ਆਫ ਸਟੋਨ' ਦੀ ਸ਼ੂਟਿੰਗ ਦੇ ਸਿਲਸਿਲੇ 'ਚ ਲੰਡਨ 'ਚ ਹੈ। ਇਸ ਫਿਲਮ 'ਚ ਉਹ ਗਾਲ ਗਡੋਟ ਦੇ ਨਾਲ ਨਜ਼ਰ ਆਵੇਗੀ। ਇਸ ਤੋਂ ਇਲਾਵਾ ਆਲੀਆ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਰਣਵੀਰ ਸਿੰਘ ਦੇ ਨਾਲ ਨਜ਼ਰ ਆਵੇਗੀ। ਰਣਬੀਰ ਦੀ ਗੱਲ ਕਰੀਏ ਤਾਂ ਉਸ ਕੋਲ 'ਐਨੀਮਲ' ਫਿਲਮ ਹੈ, ਜਿਸ 'ਚ ਉਹ ਰਸ਼ਮਿਕਾ ਮੰਡਾਨਾ ਦੇ ਨਾਲ ਨਜ਼ਰ ਆਵੇਗੀ।