ਅਮਿਤਾਭ ਬੱਚਨ ਨੇ ਐਂਜੀਓਪਲਾਸਟੀ ਦੀਆਂ ਖ਼ਬਰਾਂ ਨੂੰ ਦੱਸਿਆ ਫੇਕ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਤਸਵੀਰ
ਸੋਸ਼ਲ ਮੀਡੀਆ ‘ਤੇ ਆਏ ਦਿਨ ਕੋਈ ਨਾ ਕੋਈ ਖ਼ਬਰ ਵਾਇਰਲ ਹੁੰਦੀ ਰਹਿੰਦੀ ਹੈ । ਬੀਤੇ ਦਿਨੀਂ ਜਿੱਥੇ ਟੱਪੂ ਅਤੇ ਬਬੀਤਾ ਜੀ ਉਰਫ ਮੁਨਮੁਨ ਦੱਤਾ ਦੀ ਮੰਗਣੀ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ । ਜਿਸ ਤੋਂ ਬਾਅਦ ਅਦਾਕਾਰ ਅਤੇ ਬਾਲੀਵੁੱਡ ਦੇ ਬਿੱਗ ਬੀ ਅਮਿਤਾਭ ਬੱਚਨ (Amitabh Bachchan) ਦੇ ਬੀਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਸੀ । ਜਿਸ ਤੋਂ ਬਾਅਦ ਅਮਿਤਾਭ ਬੱਚਨ ਨੇ ਖੁਦ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਇਨ੍ਹਾਂ ਖਬਰਾਂ ਨੂੰ ਝੂਠਾ ਦੱਸਿਆ ਹੈ ।
ਹੋਰ ਪੜ੍ਹੋ : ਰਣਵਿਜੇ ਸਿੰਘਾ ਦਾ ਅੱਜ ਹੈ ਜਨਮ ਦਿਨ, ਜਾਣੋ ਕਿਵੇਂ ਇੱਕ ਸ਼ੋਅ ਨੇ ਬਦਲ ਦਿੱਤੀ ਕਿਸਮਤ
ਅਮਿਤਾਭ ਬੱਚਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ । ਜਿਸ ‘ਚ ਉਹ ਸਚਿਨ ਤੇਂਦੂਲਕਰ ਦੇ ਨਾਲ ਦਿਖਾਈ ਦੇ ਰਹੇ ਹਨ । ਉਨ੍ਹਾਂ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਸਚਿਨ ਦੇ ਨਾਲ ਸਮਾਂ ਬਿਤਾਉਣ ਅਤੇ ਕ੍ਰਿਕੇਟ ਬਾਰੇ ਉਸਦੇ ਸ਼ਾਨਦਾਰ ਗਿਆਨ ਨੂੰ ਜਾਨਣ ਦਾ ਮੌਕਾ ਮਿਲਿਆ ।ਫਾਈਨਲ ‘ਚ ਉਸ ਦੇ ਨਾਲ ਬਿਤਾਈ ਸ਼ਾਮ ਅਤੇ ਨਿਮਰ ਸੁਭਾਅ ਦਾ ਅਨੁਭਵ ਹੋਇਆ’।
ਐਂਜੀਓਪਲਾਸਟੀ ਦੀਆਂ ਖ਼ਬਰਾਂ ਦਾ ਖੰਡਨ ਕਰਦੇ ਹੋਏ ਲਿਖਿਆ ‘ਜਾਅਲੀ ਖ਼ਬਰਾਂ’ । ਦੱਸ ਦਈਏ ਕਿ ਬੀਤੇ ਦਿਨ ਇਹ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਸਿਹਤ ਖਰਾਬ ਹੋਣ ਦੇ ਚੱਲਦਿਆਂ ਅਮਿਤਾਭ ਬੱਚਨ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਅਮਿਤਾਭ ਬੱਚਨ ਨੇ ਖੁਦ ਇਸ ਬਾਰੇ ਸਪੱਸ਼ਟ ਕੀਤਾ ਹੈ ਕਿ ਉਹ ਬਿਲਕੁਲ ਠੀਕ ਹਨ ।
ਅਮਿਤਾਭ ਬੱਚਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਦਹਾਕਿਆਂ ਤੋਂ ਫ਼ਿਲਮ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਕਈ ਰਿਆਲਟੀ ਸ਼ੋਅਜ਼ ‘ਚ ਬਤੌਰ ਹੋਸਟ ਕੰਮ ਕਰ ਰਹੇ ਹਨ ।ਉਹ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਰਹਿੰਦੇ ਹਨ । ਉਨ੍ਹਾਂ ਦੇ ਪਿਤਾ ਜੀ ਹਰਿਵੰਸ਼ ਰਾਏ ਬੱਚਨ ਹਿੰਦੀ ਸਾਹਿਤ ਦੇ ਪ੍ਰਸਿੱਧ ਕਵੀਆਂ ਚੋਂ ਇੱਕ ਸਨ । ਉਨ੍ਹਾਂ ਦਾ ਬੇਟਾ ਅਭਿਸ਼ੇਕ ਬੱਚਨ ਵੀ ਵਧੀਆ ਅਦਾਕਾਰ ਹੈ । ਪਰ ਉਸ ਨੂੰ ਫ਼ਿਲਮਾਂ ‘ਚ ਏਨੀਂ ਕਾਮਯਾਬੀ ਨਹੀਂ ਮਿਲੀ ਜਿੰਨੀ ਕਿ ਅਮਿਤਾਭ ਬੱਚਨ ਨੂੰ ਮਿਲੀ ਹੈ।