ਅਨੰਨਿਆ ਪਾਂਡੇ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ‘ਸਬਰ, ਸ਼ੁਕਰ, ਸਿਮਰਨ’

ਅਨੰਨਿਆ ਪਾਂਡੇ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਮੱਥਾ ਟੇਕਿਆ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੁੰਦੀ ਹੋਈ ਦਿਖਾਈ ਦੇ ਰਹੀ ਹੈ ।

By  Shaminder June 15th 2023 10:01 AM

ਅਨੰਨਿਆ ਪਾਂਡੇ (Ananya Panday) ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਮੱਥਾ ਟੇਕਿਆ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੁੰਦੀ ਹੋਈ ਦਿਖਾਈ ਦੇ ਰਹੀ ਹੈ । ਦੱਸ ਦਈਏ ਕਿ ਅਦਾਕਾਰਾ ਆਪਣੀ ਫ਼ਿਲਮ ‘ਲਾਈਗਰ’ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ ।


ਇਸੇ ਦੌਰਾਨ ਅਦਾਕਾਰਾ ਆਪਣੀ ਫ਼ਿਲਮ ਦੀ ਕਾਮਯਾਬੀ ਦੀ ਅਰਦਾਸ ਕਰਨ ਦੇ ਲਈ ਗੁਰਦੁਆਰਾ ਬੰਗਲਾ ਸਾਹਿਬ ‘ਚ ਪਹੁੰਚੀ ਹੈ । ਇਸ ਮੌਕੇ ਅਨੰਨਿਆ ਨੇ ਹਲਕੇ ਲਾਈਟ ਕਲਰ ਦੇ ਕੱਪੜੇ ਪਹਿਨੇ ਹੋਏ ਸਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਸਤਿਨਾਮ, ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ’।


View this post on Instagram

A post shared by Ananya 💛💫 (@ananyapanday)


ਫ਼ਿਲਮ ‘ਲਾਈਗਰ’ ਨੂੰ ਲੈ ਕੇ ਚਰਚਾ ‘ਚ

ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਲਾਈਗਰ’ ਨੂੰ ਲੈ ਕੇ ਚਰਚਾ ‘ਚ ਹੈ । ਅਦਾਕਾਰਾ ਸਾਊਥ ਸੁਪਰ ਸਟਾਰ ਵਿਜੈ ਦੇਵਰਕੋਂਡਾ ਦੇ ਨਾਲ ਆਪਣੀ ਫ਼ਿਲਮ ਦੇ ਪ੍ਰਮੋਸ਼ਨ ‘ਚ ਬਿਜ਼ੀ ਹੈ । ਫੈਨਸ ਵੀ ਅਦਾਕਾਰਾ ਦੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।


ਕਰਣ ਜੌਹਰ ਦੇ ਪ੍ਰੋਡਕਸ਼ਨ ‘ਚ ਬਣੀ ਇਹ ਫ਼ਿਲਮ 25 ਅਗਸਤ ਨੂੰ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਣ ਦੇ ਲਈ ਤਿਆਰ ਹੈ । ਇਸ ਤੋਂ ਪਹਿਲਾਂ ਵੀ ਅਦਾਕਾਰਾ ਨੇ ਦੇਵਰਕੋਂਡਾ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਅਦਾਕਾਰਾ ਡੇਨਿਮ ਲੁੱਕ ‘ਚ ਨਜ਼ਰ ਆਈ ਸੀ ।

Related Post