ਕਈ ਦਿਨਾਂ ਤੋਂ ਚੱਲ ਰਿਹਾ ਧਰਮਿੰਦਰ ਦਾ ਇਲਾਜ, ਜਾਣੋ ਕਿਸ ਤਰ੍ਹਾਂ ਦੀ ਹੈ ਅਦਾਕਾਰ ਦੀ ਹਾਲਤ

ਅਦਾਕਾਰ ਧਰਮਿੰਦਰ (Dharmendra deol) ਪਿਛਲੇ ਕਈ ਦਿਨਾਂ ਤੋਂ ਬੀਮਾਰ (Health Issue)ਚੱਲ ਰਹੇ ਹਨ। ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।ਖਬਰਾਂ ਮੁਤਾਬਕ ਉਹ ਜ਼ਖਮੀ ਹੋ ਗਏ ਸਨ । ਕੁਝ ਦਿਨ ਪਹਿਲਾਂ ਉਨ੍ਹਾਂ ਨੇ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਸੀ । ਜਿਸ ‘ਚ ਉਹ ਥੋੜੇ ਕਮਜ਼ੋਰ ਲੱਗ ਰਹੇ ਸਨ । ਹਾਲਾਂਕਿ ਇਸ ਤਸਵੀਰ ਨੂੰ ਬਾਅਦ ‘ਚ ਉਨ੍ਹਾਂ ਨੇ ਡਿਲੀਟ ਵੀ ਕਰ ਦਿੱਤਾ ਸੀ । ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਫੈਨਸ ਵੀ ਚਿੰਤਿਤ ਸਨ ।ਜਿਸ ਤੋਂ ਬਾਅਦ ਦਿਓਲ ਪਰਿਵਾਰ ਦੇ ਕਰੀਬੀ ਸੂਤਰ ਨੇ ਦੱਸਿਆ ਕਿ ਵਿਆਹ ‘ਚ ਉਨ੍ਹਾਂ ਨੂੰ ਡਾਂਸ ਕਰਦੇ ਹੋਏ ਸੱਟ ਲੱਗ ਗਈ ਸੀ ।
ਹੋਰ ਪੜ੍ਹੋ : ਕਰਣ ਔਜਲਾ ਦੀ ਆਪਣੀਆਂ ਭੈਣਾਂ ਦੇ ਨਾਲ ਖੂਬਸੂਰਤ ਤਸਵੀਰ ਹੋਈ ਵਾਇਰਲ, ਫੈਨਸ ਨੂੰ ਆ ਰਹੀ ਪਸੰਦ
ਜੈਪੁਰ ‘ਚ ਦੋਹਤੀ ਦੇ ਵਿਆਹ ‘ਚ ਕੀਤੀ ਸੀ ਸ਼ਿਰਕਤ
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਧਰਮਿੰਦਰ ਨੇ ਆਪਣੀ ਦੋਹਤੀ ਦੇ ਵਿਆਹ ‘ਚ ਸ਼ਿਰਕਤ ਕੀਤੀ ਸੀ । ਜਿਸ ‘ਚ ਧਰਮਿੰਦਰ ਡਾਂਸ ਕਰਦੇ ਹੋਏ ਨਜ਼ਰ ਆਏ ਸਨ । ਇਸੇ ਦੌਰਾਨ ਉਨ੍ਹਾਂ ਨੂੰ ਸੱਟ ਲੱਗ ਗਈ । ਧਰਮਿੰਦਰ ਨੇ ਇੱਕ ਵੀਡੀਓ ਵੀ ਇਸ ਵਿਆਹ ਦਾ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
ਧਰਮਿੰਦਰ ਦਾ ਵਰਕ ਫ੍ਰੰਟ
ਧਰਮਿੰਦਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਸ਼ੋਅਲੇ,ਚੁਪਕੇ ਚੁਪਕੇ, ਆਏ ਦਿਨ ਬਹਾਰ ਕੇ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਹਾਲ ਹੀ ‘ਚ ਉਹ ਰਣਵੀਰ ਸਿੰਘ ਅਤੇ ਆਲੀਆ ਭੱਟ ਦੇ ਨਾਲ ਫ਼ਿਲਮ ਰੌਕੀ ਔਰ ਰਾਨੀ ਕੀ ਪ੍ਰੇਮ ਕਹਾਣੀ ‘ਚ ਨਜ਼ਰ ਆਏ ਸਨ ।ਇਸ ਫ਼ਿਲਮ ‘ਚ ਸ਼ਬਾਨਾ ਆਜ਼ਮੀ ਦੇ ਨਾਲ ਉਨ੍ਹਾਂ ਦੇ ਲਿਪਲੌਕ ਸੀਨ ਦੀ ਕਾਫੀ ਚਰਚਾ ਹੋਈ ਸੀ ।
ਧਰਮਿੰਦਰ ਦੀ ਨਿੱਜੀ ਜ਼ਿੰਦਗੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਧਰਮਿੰਦਰ ਨੇ ਦੋ ਵਿਆਹ ਕਰਵਾਏ ਹਨ ।ਪਹਿਲਾ ਵਿਆਹ ਉਨ੍ਹਾਂ ਨੇ ਪ੍ਰਕਾਸ਼ ਕੌਰ ਦੇ ਨਾਲ ਕਰਵਾਇਆ ਸੀ । ਜਿਸ ਤੋਂ ਉਨ੍ਹਾਂ ਦੇ ਚਾਰ ਬੱਚੇ ਹਨ ਦੋ ਧੀਆਂ ਅਤੇ ਦੋ ਪੁੱਤਰ । ਇਸ ਤੋਂ ਇਲਾਵਾ ਹੇਮਾ ਮਾਲਿਨੀ ਦੇ ਨਾਲ ਉਨ੍ਹਾਂ ਨੇ ਲਵ ਮੈਰਿਜ ਕਰਵਾਈ ਸੀ । ਜਿਸ ਤੋਂ ਉਨ੍ਹਾਂ ਦੀਆਂ ਦੋ ਧੀਆਂ ਹਨ ਈਸ਼ਾ ਅਤੇ ਅਹਾਨਾ ਦਿਓਲ । ਜਿਨ੍ਹਾਂ ਦੇ ਨਾਲ ਧਰਮਿੰਦਰ ਅਕਸਰ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।