ਮਸ਼ਹੂਰ ਅਦਾਕਾਰਾ ਅੰਮ੍ਰਿਤਾ ਪਾਂਡੇ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ
ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਨੇ ਭਾਗਲਪੁਰ ਸਥਿਤ ਆਪਣੇ ਅਪਾਰਟਮੈਂਟ ‘ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਅੰਮ੍ਰਿਤਾ 27 ਸਾਲਾਂ ਦੀ ਸੀ।

ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ (Amrita Pandey) ਨੇ ਭਾਗਲਪੁਰ ਸਥਿਤ ਆਪਣੇ ਅਪਾਰਟਮੈਂਟ ‘ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਅੰਮ੍ਰਿਤਾ 27 ਸਾਲਾਂ ਦੀ ਸੀ। ਅੰਮ੍ਰਿਤਾ ਦੇ ਦਿਹਾਂਤ ਤੋਂ ਬਾਅਦ ਉਸ ਦੇ ਚਾਹੁਣ ਵਾਲੇ ਅਤੇ ਫੈਨਸ ਸਦਮੇ ‘ਚ ਹਨ । ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਦੇ ਨਾਲ ਜਾਂਚ ਕਰ ਰਹੀ ਹੈ।
ਹੋਰ ਪੜ੍ਹੋ : ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਫੇਮ ਅਦਾਕਾਰ ਗੁਰਚਰਨ ਸਿੰਘ ਦਾ ਹੋਣ ਵਾਲਾ ਸੀ ਵਿਆਹ, ਆਰਥਿਕ ਤੰਗੀ ਦਾ ਕਰ ਰਿਹਾ ਸੀ ਸਾਹਮਣਾ
ਪੁਲਿਸ ਨੂੰ ਇਸ ਮਾਮਲੇ ‘ਚ ਹਾਲੇ ਤੱਕ ਕੋਈ ਵੀ ਸੂਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।ਪੁਲਿਸ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਮੌਤ ਤੋਂ ਪਹਿਲਾਂ ਅਦਾਕਾਰਾ ਨੇ ਇੱਕ ਨੋਟ ਆਪਣੇ ਵਟਸਐੱਪ ਸਟੇਟਸ ‘ਚ ਸਾਂਝਾ ਕੀਤਾ ਸੀ । ਜਿਸ ‘ਚ ਉਸ ਨੇ ਸ਼ਾਇਰਾਨਾ ਅੰਦਾਜ਼ ‘ਚ ਲਿਖਿਆ ਸੀ ‘ਕਿਉਂ ਦੋ ਨਾਵ ਪੇ ਸਵਾਰ ਥੀ ਉਸਕੀ ਜ਼ਿੰਦਗੀ, ਹਮਨੇ ਨਾਵ ਡੁਬੋ ਕਰ ਉਸ ਕਾ ਸਫ਼ਰ ਆਸਾਨ ਕਰ ਦੀਆ’।
ਜਿਸ ਤੋਂ ਲੱਗਦਾ ਹੈ ਕਿ ਅਦਾਕਾਰਾ ਦੀ ਵਿਆਹੁਤਾ ਜ਼ਿੰਦਗੀ ‘ਚ ਕੁਝ ਵੀ ਠੀਕ ਨਹੀਂ ਸੀ ਚੱਲ ਰਿਹਾ । ਦੱਸਿਆ ਜਾਂਦਾ ਹੈ ਕਿ ਅਦਾਕਾਰਾ ਮੁੰਬਈ ‘ਚ ਹੀ ਆਪਣੇ ਪਤੀ ਦੇ ਨਾਲ ਰਹਿੰਦੀ ਸੀ। ਪਰ ਕੁਝ ਦਿਨ ਪਹਿਲਾਂ ਹੀ ਉਹ ਭਾਗਲਪੁਰੀ ਆਈ ਸੀ ਅਤੇ ਕੁਝ ਦਿਨ ਇੱਥੇ ਹੀ ਬਿਤਾਉਣ ਦਾ ਫੈਸਲਾ ਕੀਤਾ ਸੀ । ਪਰ ਬੇਵਕਤੀ ਉਸ ਦੀ ਮੌਤ ਦੀ ਖ਼ਬਰ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਿਸੇ ਨੂੰ ਇਸ ਗੱਲ ਦੀ ਸਮਝ ਨਹੀਂ ਆ ਰਹੀ ਕਿ ਉਸ ਨੇ ਅਜਿਹਾ ਕਦਮ ਕਿਉਂ ਚੁੱਕਿਆ ਹੈ।