ਰਣਦੀਪ ਹੁੱਡਾ ਤੇ ਲਿਨ ਨੂੰ ਮਿਲਿਆ ਰਾਮ ਮੰਦਰ ਦੇ ਪ੍ਰੋਗਰਾਮ ਦਾ ਸੱਦਾ, ਆਦਾਕਾਰ ਨੇ ਦਿਖਾਈ ਝਲਕ
Randeep Hooda got an invitation from Ram Mandir: 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਪ੍ਰੋਗਰਾਮ (Ram Mandir Pran Pratistha) ਵਿੱਚ ਸ਼ਾਮਿਲ ਹੋਣ ਲਈ ਜਿੱਥੇ ਦੇਸ਼ ਭਰ ਵਿੱਚੋਂ ਸਾਧੂ ਸੰਤਾਂ ਨੂੰ ਸੱਦਾ ਭੇਜਿਆ ਜਾ ਰਿਹਾ ਹੈ।ਉੱਥੇ ਹੀ ਹੁਣ ਫ਼ਿਲਮੀ ਅਦਾਕਾਰਾਂ ਨੂੰ ਵੀ ਸੱਦਾ ਪੁੱਤਰ ਪਹੁੰਚਣਗੇ ਸ਼ੁਰੂ ਹੋ ਗਏ ਹਨ। ਅਦਾਕਾਰ ਰਣਬੀਰ ਹੁੱਡਾ ਨੂੰ ਵੀ ਇਸ ਸਮਾਗਮ ਦਾ ਸੱਦਾ ਮਿਲ ਚੁੱਕਿਆ ਹੈ। ਇਸ ਪ੍ਰੋਗਰਾਮ ਵਿੱਚ ਜਿੱਥੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਤੋਂ ਇਲਾਵਾ ਵੱਡੇ ਸਿਆਸੀ ਚਿਹਰੇ ਨਜ਼ਰ ਆਉਣਗੇ ਉੱਥੇ ਹੀ ਕਈ ਵੱਡੇ ਕਾਰੋਬਾਰੀਆਂ ਦੇ ਵੀ ਪਹੁੰਚਣ ਦੀ ਉਮੀਦ ਹੈ।
Actor Randeep Hooda receives an invitation to attend the 'Pran Pratishtha' ceremony of Ram Temple on January 22nd in Ayodhya, Uttar Pradesh. pic.twitter.com/L81rmdEGtP
ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ (Randeep Hooda) ਨੂੰ ਹਾਲ ਹੀ ‘ਚ ਅਯੁੱਧਿਆ ਵਿਖੇ ਰਾਮ ਮੰਦਰ ਦੇ ਪਵਿੱਤਰ ਸਮਾਰੋਹ ‘ਚ ਹਿੱਸਾ ਲੈਣ ਦਾ ਮੌਕਾ ਮਿਲਿਆ ਹੈ। ਦਰਅਸਲ, ਰਣਦੀਪ ਹੁੱਡਾ ਅਤੇ ਉਨ੍ਹਾਂ ਦੀ ਪਤਨੀ ਲਿਨ ਲੈਸ਼ਰਾਮ (Lin Laishram) ਨੂੰ 22 ਜਨਵਰੀ ਨੂੰ ਸ਼੍ਰੀ ਰਾਮ ਮੰਦਰ ਦੇ ਸਮਾਗਮ ਲਈ ਸੱਦਾ ਪੱਤਰ ਮਿਲਿਆ ਹੈ। ਇਸ ਜੋੜੇ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਇਸ ਸੱਦਾ ਪੱਤਰ ਦੀ ਝਲਕ ਫੈਨਜ਼ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਤੋਂ ਪਹਿਲਾਂ ਵੀ ਕਈ ਮਸ਼ਹੂਰ ਹਸਤੀਆਂ ਨੂੰ ਸੱਦਾ ਦਿੱਤਾ ਜਾ ਚੁੱਕਾ ਹੈ, ਜਿਨ੍ਹਾਂ 'ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ, ਰਣਬੀਰ ਕਪੂਰ ਤੇ ਆਲਿਆ ਭੱਟ ਦੇ ਨਾਮ ਵੀ ਸ਼ਾਮਲ ਹਨ।
ANI ਦੇ ਅਧਿਕਾਰਤ ਟਵਿੱਟਰ ਹੈਂਡਲ ਉੱਤੇ ਹਾਲ ਹੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਪੋਸਟ ਵਿੱਚ, ਰਣਦੀਪ ਨੂੰ ਰਾਮ ਜਨਮ ਭੂਮੀ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਹਿੱਸਾ ਲੈਣ ਦਾ ਅਧਿਕਾਰਤ ਸੱਦਾ ਪ੍ਰਾਪਤ ਹੋਇਆ ਨਜ਼ਰ ਆ ਰਿਹਾ ਹੈ। ਤਸਵੀਰ ਵਿੱਚ ਰਣਦੀਪ ਨੂੰ ਭੂਰੇ ਰੰਗ ਦੀ ਟੀ-ਸ਼ਰਟ ਅਤੇ ਨੀਲੀ ਜੀਨਸ ਪਹਿਨੀ ਅਤੇ ਹੱਥ ਵਿੱਚ ਸੱਦਾ ਪੱਤਰ ਫੜ ਕੇ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਲੀਆ ਭੱਟ ਅਤੇ ਰਣਬੀਰ ਕਪੂਰ ਨੂੰ ਵੀ ਪ੍ਰਾਣ ਪ੍ਰਤਿਸ਼ਠਾ ਵਿੱਚ ਸ਼ਾਮਿਲ ਹੋਣ ਲਈ ਦਾ ਸੱਦਾ ਮਿਲ ਚੁੱਕਾ ਹੈ।
ਰਣਦੀਪ ਹੁੱਡਾ ਅਤੇ ਉਨ੍ਹਾਂ ਦੀ ਪਤਨੀ ਲਿਨ ਲੈਸ਼ਰਾਮ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਰਾਮ ਮੰਦਰ ਦੇ ਸਮਾਗਮ ਦੇ ਸੱਦਾ ਪੱਤਰ ਦੀ ਝਲਕ ਵਿਖਾਈ ਹੈ। ਦੱਸਣਯੋਗ ਹੈ ਕਿ ਰਣਦੀਪ ਦੇ ਨਾਲ-ਨਾਲ ਉਨ੍ਹਾਂ ਦੀ ਪਤਨੀ ਨੂੰ ਵੀ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ। ਹੁਣ ਰਣਦੀਪ ਹੁੱਡਾ ਅਤੇ ਲਿਨ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਹੋਰ ਪੜ੍ਹੋ: ਹਰਮਨ ਮਾਨ ਨੇ ਪਤੀ ਹਰਭਜਨ ਮਾਨ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਫੈਨਜ਼ ਲੁੱਟਾ ਰਹੇ ਪਿਆਰ
22 ਜਨਵਰੀ ਨੂੰ ਅਯੁੱਧਿਆ ‘ਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਸਮਾਗਮ ਮੌਕੇ ਇੱਕ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ। ਇਸ ਸਮਾਗਮ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਲਿਸਟ ‘ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਪਹਿਲੇ ਨੰਬਰ ‘ਤੇ ਦਰਜ ਹੈ। ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਵੱਡੀਆਂ ਹਸਤੀਆਂ ਅਤੇ ਦਿੱਗਜ ਕਲਾਕਾਰ ਵੀ ਮੰਦਰ ਦੇ ਸਮਾਗਮ ਵਿੱਚ ਸ਼ਿਰਕਤ ਕਰਨਗੇ।