ਰਣਵੀਰ ਸਿੰਘ ਵੀ ਨੇ ਸਿੱਧੂ ਮੂਸੇਵਾਲਾ ਦੇ ਫੈਨ, ਕਿਹਾ ਅੱਜ ਵੀ ਦਿਨ ਦੀ ਸ਼ੁਰੂਆਤ ਸਿੱਧੂ ਭਾਜੀ ਦਾ ਗੀਤ ਸੁਣ ਕੇ ਕੀਤੀ
ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਸਿੱਧੂ ਮੂਸੇਵਾਲਾ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ। ਦੱਸ ਦਈਏ ਕਿ ਰਣਵੀਰ ਸਿੰਘ ਨੇ ਦੱਸਿਆ ਕਿ ਉਹ ਸਿੱਧੂ ਮੂਸੇਵਾਲਾ ਦੇ ਫੈਨ ਹਨ। ਇਹ ਗੱਲ ਉਨ੍ਹਾਂ ਨੇ ਹਾਲ ਹੀ ਵਿੱਚ ਆਲੀਆ ਭੱਟ ਨਾਲ ਆਪਣੀ ਆਉਣ ਵਾਲੀ ਫ਼ਿਲਮ ਰੌਕੀ ਔਰ ਰਾਨੀ ਕੀ ਪ੍ਰੇਮ ਕਹਾਣੀ ਦੇ ਪ੍ਰਮੋਸ਼ਨ ਈਵੈਂਟ ਦੌਰਾਨ ਕਹੀ।
Ranveer Singh Fan of Sidhu Moosewala: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਨੂੰ ਦੇਸ਼ ਵਿਦੇਸ਼ ‘ਚ ਚਾਹੁਣ ਵਾਲੇ ਕਰੋੜਾਂ ਫੈਨ ਹਨ। ਇਸ ਦੇ ਨਾਲ ਹੀ ਉਸ ਦੇ ਗਾਣੇ ਬਾਲੀਵੁੱਡ ਸਟਾਰਸ ਵੀ ਸੁਣਦੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਅਸਕਰ ਬਾਲੀਵੁੱਡ ਐਕਟਰ ਰਣਵੀਰ ਸਿੰਘ ਨੂੰ ਸਿੱਧੂ ਮੂਸੇਵਾਲਾ ਦੇ ਗਾਣੇ ਸੁਣਦੇ ਅਤੇ ਸਿੱਧੂ ਵਲੋਂ ਇੰਸਟਾ ਲਾਈਵ ‘ਚ ਇੰਲਟ੍ਰੈਕਟ ਕਰਦੇ ਵੇਖਿਆ ਜਾਂਦਾ ਸੀ।
ਹੁਣ ਇੱਕ ਵਾਰ ਫਿਰ ਤੋਂ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਸਿੱਧੂ ਮੂਸੇਵਾਲਾ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ। ਦੱਸ ਦਈਏ ਕਿ ਰਣਵੀਰ ਸਿੰਘ ਨੇ ਦੱਸਿਆ ਕਿ ਉਹ ਸਿੱਧੂ ਮੂਸੇਵਾਲਾ ਦੇ ਫੈਨ ਹਨ। ਇਹ ਗੱਲ ਉਨ੍ਹਾਂ ਨੇ ਹਾਲ ਹੀ ਵਿੱਚ ਆਲੀਆ ਭੱਟ ਨਾਲ ਆਪਣੀ ਆਉਣ ਵਾਲੀ ਫ਼ਿਲਮ ਰੌਕੀ ਔਰ ਰਾਨੀ ਕੀ ਪ੍ਰੇਮ ਕਹਾਣੀ ਦੇ ਪ੍ਰਮੋਸ਼ਨ ਈਵੈਂਟ ਦੌਰਾਨ ਕਹੀ।
ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਦਾਕਾਰਾ ਰਣਵੀਰ ਸਿੰਘ ਨੇ ਸਿੱਧੂ ਪ੍ਰਤੀ ਆਪਣਾ ਪਿਆਰ ਦਿਖਾਇਆ, ਸਿੱਧੂ ਦੀ ਮੌਤ ਮਗਰੋਂ ਵੀ ਰਣਵੀਰ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀ ਇੱਕ ਪੋਸਟ ਸ਼ੇਅਰ ਕੀਤੀ ਸੀ।
“One of my favourite artist of all time. No secret that i love his music and deeply connect with it. Really really miss him but even as early as this morning i started my morning with Siddhu paaji songs.” - Ranveer Singh talking about Sidhu Moose Wala 🙏🏾 pic.twitter.com/vCkxIMtWOx
— Ranveer Singh TBT | #TeamRocky🕺🏽 (@Ranveertbt) July 27, 2023ਚੰਡੀਗੜ੍ਹ ਆਪਣੀ ਫ਼ਿਲਮ ਦਾ ਪ੍ਰਮੋਸ਼ਨ ਕਰਨ ਆਏ ਰਣਵੀਰ ਨੇ ਸਿੱਧੂ ਦਾ ਗਾਣ ‘ਜੱਟ ਦਾ ਮੁਕਾਬਲਾ’ ਗਾਣਾ ਵੀ ਗਾਇਆ। ਇਸ ਦੇ ਨਾਲ ਹੀ ਐਕਟਰ ਨੇ ਕਿਹਾ ਕਿ ਉਹ ਸਿੱਧੂ ਦੇ ਮਿਊਜ਼ਿਕ ਨੂੰ ਕਾਫੀ ਪਸੰਦ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਦੀ ਸ਼ੁਰੂਆਤ ਵੀ ਉਨ੍ਹਾਂ ਨੇ ਸਿੱਧੂ ਦੇ ਗਾਣੇ ਨਾਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਿੱਧੂ ਦੀ ਟੈਗ ਲਾਈਨ ‘ਦਿਲ ਦਾ ਨੀ ਮਾੜਾ, ਤੇਰਾ ਸਿੱਧੂ ਮੂਸੇਵਾਲਾ’ ਵੀ ਬੋਲੀ। ਜਿਸ ਨੂੰ ਸੁਣ ਕੇ ਫੈਨਜ਼ ਬੇਹੱਦ ਖੁਸ਼ ਹੋ ਗਏ।
ਦੱਸ ਦਈਏ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਮਾਪੇ ਤੇ ਫੈਨਜ਼ ਅਜੇ ਵੀ ਉਨ੍ਹਾਂ ਨੂੰ ਇਨਸਾਫ ਦਵਾਉਣ ਲਈ ਜੁੱਟੇ ਹੋਏ ਹਨ ਤੇ ਲਗਾਤਾਰ ਸੂਬਾ ਸਰਕਾਰ ਤੋਂ ਗਾਇਕ ਨੂੰ ਇਨਸਾਫ ਦੇਣ ਦੀ ਮੰਗ ਕਰ ਰਹੇ ਹਨ।