ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦੀ ਸਿਹਤ ਵਿਗੜੀ, ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਿਹਾ ਰੋਹਿਤ ਬੱਲ
ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦੀ ਸਿਹਤ ਵਿਗੜ ਗਈ ਹੈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੇ ਰੋਹਿਤ ਬੱਲ ਨੂੰ ਆਈਸੀਯੂ ‘ਚ ਰੱਖਿਆ ਗਿਆ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ।
ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬੱਲ (Rohit Bal) ਦੀ ਸਿਹਤ ਵਿਗੜ ਗਈ ਹੈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੇ ਰੋਹਿਤ ਬੱਲ ਨੂੰ ਆਈਸੀਯੂ ‘ਚ ਰੱਖਿਆ ਗਿਆ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ।ਇਸ ਖਬਰ ਨੇ ਰੋਹਿਤ ਬੱਲ ਦੇ ਫੈਨਸ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ ਅਤੇ ਸਭ ਉਸ ਦੀ ਜਲਦ ਤੰਦਰੁਸਤੀ ਦੇ ਲਈ ਅਰਦਾਸ ਕਰ ਰਹੇ ਹਨ ।
ਹੋਰ ਪੜ੍ਹੋ : ਗਾਇਕਾ ਸਤਵਿੰਦਰ ਬਿੱਟੀ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕਾ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ
ਖਬਰਾਂ ਮੁਤਾਬਕ ਰੋਹਿਤ ਬੱਲ ਨੂੰ ਤਿੰਨ ਦਿਨ ਪਹਿਲਾਂ ਮਾਡਲ ਸੂਰਜ ਧਾਲੀਆ ਹਸਪਤਾਲ ਲੈ ਕੇ ਗਏ ਸਨ ਅਤੇ ਦਿਲ ਦੀ ਤਕਲੀਫ ਦੇ ਕਾਰਨ ਉਹ ਬੇਹੋਸ਼ ਹੋ ਗਿਆ ਸੀ ।ਜਿਸ ਤੋਂ ਬਾਅਦ ਉਸ ਨੂੰ ਮੇਦਾਂਤਾ ‘ਚ ਦਾਖਲ ਕਰਵਾਇਆ ਗਿਆ ਸੀ ।
2010 ‘ਚ ਵੀ ਪਿਆ ਸੀ ਦਿਲ ਦਾ ਦੌਰਾ
ਡਿਜ਼ਾਈਨਰ ਰੋਹਿਤ ਨੂੰ ਸਾਲ 2010 ‘ਚ ਵੀ ਦਿਲ ਦਾ ਦੌਰਾ ਪਿਆ ਸੀ ਅਤੇ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਚੱਲ ਰਹੀ ਹੈ ।ਪਿਛਲੇ ਸਾਲ ਵੀ ਉਸ ਨੂੰ ਹਸਪਤਾਲ ‘ਚ ਦਾਖਲ ਹੋਣਾ ਪਿਆ ਸੀ । ਹਾਲਾਂਕਿ ਉਦੋਂ ਉਸ ਦੀ ਸਿਹਤ ਠੀਕ ਹੋ ਗਈ ਸੀ । ਸ਼੍ਰੀ ਨਗਰ ‘ਚ ਪੈਦਾ ਹੋਏ ਰੋਹਿਤ ਬੱਲ ਨੇ ਤਿੰਨ ਦਹਾਕਿਆਂ ਤੱਕ ਫੈਸ਼ਨ ਦੀ ਦੁਨੀਆ ‘ਤੇ ਰਾਜ ਕੀਤਾ ਹੈ ਅਤੇ ਇਸ ਦੇ ਲਈ ਉਸ ਨੂੰ ਕਈ ਸਨਮਾਨ ਵੀ ਮਿਲੇ ਹਨ ।