ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਤਮਸਤਕ ਹੋਣ ਪਹੁੰਚੀ ਸਾਰਾ ਅਲੀ ਖਾਨ, ਸਾਂਝੀਆਂ ਕੀਤੀਆਂ ਤਸਵੀਰਾਂ
ਮਸ਼ਹੂਰ ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਅਦਾਕਾਰੀ ਦੇ ਨਾਲ-ਨਾਲ ਸੈਰ ਸਪਾਟੇ ਦੀ ਕਾਫੀ ਸ਼ੌਕੀਨ ਹੈ। ਹਾਲ ਹੀ ਵਿੱਚ ਸਾਰਾ ਅਲੀ ਖਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ।
Sara Ali Khan Visits Gurdwara Sri Bangla Sahib: ਮਸ਼ਹੂਰ ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਅਦਾਕਾਰੀ ਦੇ ਨਾਲ-ਨਾਲ ਸੈਰ ਸਪਾਟੇ ਦੀ ਕਾਫੀ ਸ਼ੌਕੀਨ ਹੈ। ਹਾਲ ਹੀ ਵਿੱਚ ਸਾਰਾ ਅਲੀ ਖਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ।
ਹਾਲ ਹੀ ਵਿੱਚ ਸਾਰਾ ਅਲੀ ਖਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਇਸ ਦੌਰਾਨ ਅਦਾਕਾਰ ਬਹੁਤ ਹੀ ਸਿੰਪਲ ਤਰੀਕੇ ਨਾਲ ਸੂਟ ਪਹਿਨ ਕੇ ਸਿਰ ਢੱਕ ਕੇ ਗੁਰੂਘਰ ਨਤਮਸਤਕ ਹੋਣ ਪਹੁੰਚੀ।
ਸਾਰਾ ਅਲੀ ਖਾਨ ਆਪਣੀ ਇੱਕ ਦੋਸਤ ਦੇ ਨਾਲ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਅਦਾਕਾਰਾ ਤੇ ਉਸ ਦੀ ਦੋਸਤ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ। ਅਦਾਕਾਰਾ ਨੇ ਇੱਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਸਾਰਾ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਸਾਰਾ ਨੇ ਇਹ ਤਸਵੀਰਾਂ ਇੰਸਟਾ ਸਟੋਰੀ 'ਤੇ ਪੋਸਟ ਕੀਤੀਆਂ ਹਨ, ਜਿਸ 'ਚ ਉਹ ਆਪਣੀ ਟੀਮ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਫੋਟੋ ਦੇ ਬੈਕਗ੍ਰਾਊਂਡ ਵਿੱਚ ਗੁਰਦੁਆਰਾ ਸਾਹਿਬ ਦੀ ਝਲਕ ਦਿਖਾਈ ਦੇ ਰਹੀ ਹੈ। ਇਸ ਦੌਰਾਨ ਸਾਰਾ ਸੂਟ ਪਹਿਨੇ ਹੋਏ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸਾਰਾ ਨੇ ਗੁਰਦੁਆਰੇ ਦੀਆਂ ਪੌੜੀਆਂ 'ਤੇ ਦੂਜੀ ਫੋਟੋ ਕਲਿੱਕ ਕੀਤੀ ਹੈ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਜੀ ਦਾ ਅੱਜ ਹੈ ਜਨਮਦਿਨ, ਮਾਂ ਆਪਣੇ ਨਿੱਕੇ ਸ਼ੁਭ ਨਾਲ ਕੇਕ ਕੱਟ ਕੇ ਸੈਲੀਬ੍ਰੇਟ ਕਰਦੇ ਆਏ ਨਜ਼ਰ
ਸਾਰਾ ਅਲੀ ਖ਼ਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰ ਆਪਣੀ ਕਈ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜੌਹਰ ਵਿਖਾ ਚੁੱਕੀ ਹੈ। ਸਾਰਾ ਅਲੀ ਖਾਨ ਸਾਲ 2018 ਵਿੱਚ ਫਿਲਮ ਕੇਦਰਾਨਾਥ ਤੋਂ ਲੈ ਕੇ ਹੁਣ ਤੱਕ ਫਿਲਮ ਐ ਵਤਨ ਮੇਰੇ ਵਤਨ ਵਿੱਚ ਕਈ ਕਿਰਦਾਰ ਅਦਾ ਕੀਤੇ ਹਨ, ਜਿਨ੍ਹਾਂ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।