ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਖਰੀਦੀ ਨਵੀਂ ਕਾਰ, ਕੀਮਤ ਜਾਣ ਕੇ ਹੋ ਜਾਓਗੇ ਹੈਰਾਨ

ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ ਵਿੱਚ ਇਹ ਖਬਰ ਸਾਹਮਣੇ ਆਈ ਹੈ ਕੇ ਰਾਜ ਕੁੰਦਰਾ ਨੇ ਨਵੀਂ ਲਗਜ਼ਰੀ ਕਾਰ ਖਰੀਦੀ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

By  Pushp Raj August 1st 2024 07:39 PM

Shilpa Shetty-Raj Kundra New Car: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ ਵਿੱਚ ਇਹ ਖਬਰ ਸਾਹਮਣੇ ਆਈ ਹੈ ਕੇ ਰਾਜ ਕੁੰਦਰਾ ਨੇ ਨਵੀਂ ਲਗਜ਼ਰੀ ਕਾਰ ਖਰੀਦੀ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

View this post on Instagram

A post shared by Instant Bollywood (@instantbollywood)

ਰਾਜ ਕੁੰਦਰਾ ਨੇ ਖਰੀਦੀ ਨਵੀਂ ਲਗਜ਼ਰੀ ਕਾਰ ਹੁਣ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨਵੀਂ ਲਗਜ਼ਰੀ ਕਾਰ ਖਰੀਦਣ ਕਾਰਨ ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋ ਗਏ ਹਨ। ਈਡੀ ਵੱਲੋਂ ਜਾਇਦਾਦ ਜ਼ਬਤ ਕਰਨ ਦੇ ਮਾਮਲੇ ਤੋਂ ਬਾਅਦ ਹੁਣ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਇੱਕ ਲਗਜ਼ਰੀ ਕਾਰ ਖਰੀਦੀ ਹੈ। ਇਸ ਨਵੀਂ ਹਰੇ ਰੰਗ ਦੀ ਲਗਜ਼ਰੀ ਕਾਰ ਦੀ ਕੀਮਤ ਕਰੀਬ 3 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਬ੍ਰਿਟਿਸ਼ ਲਗਜ਼ਰੀ ਸਪੋਰਟਸ ਕਾਰ ਬ੍ਰਾਂਡ ਲੋਟਸ ਨੇ ਇਸ ਆਕਰਸ਼ਕ ਕਾਰ ਨੂੰ ਕੁੰਦਰਾ ਨੂੰ ਡਿਲੀਵਰ ਕੀਤਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੂੰ ਮੁੰਬਈ ਦੇ ਜੁਹੂ ਇਲਾਕੇ 'ਚ ਸਥਿਤ ਉਨ੍ਹਾਂ ਦੇ ਆਲੀਸ਼ਾਨ ਬੰਗਲੇ 'ਚ ਇਸ ਨਵੀਂ ਆਲੀਸ਼ਾਨ ਕਾਰ ਨਾਲ ਦੇਖਿਆ ਜਾ ਸਕਦਾ ਹੈ।

View this post on Instagram

A post shared by Yt_daily_Punch (@yt_daily_punch)


ਹੋਰ ਪੜ੍ਹੋ : ਕੀ ਦਿਲਜੀਤ ਦੋਸਾਂਝ ਬਨਣ ਜਾ ਰਹੇ ਨੇ ਸੰਨੀ ਦਿਓਲ ਦੀ ਫਿਲਮ Border 2 ਦਾ ਹਿੱਸਾ ? ਜਾਨਣ ਲਈ ਪੜ੍ਹੋ ਪੂਰੀ ਖ਼ਬਰ

 ਬੇਟੇ ਵਿਆਨ ਨਾਲ ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਰਾਜ ਕੁੰਦਰਾ ਆਪਣੀ ਨਵੀਂ ਆਲੀਸ਼ਾਨ ਕਾਰ ਲੈ ਕੇ ਆਪਣੇ ਬੰਗਲੇ 'ਤੇ ਪਹੁੰਚਦੇ ਹਨ। ਇਸ ਮੌਕੇ ਉਨ੍ਹਾਂ ਨੇ ਭੂਰੇ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੀ ਟਰੈਕ ਪੈਂਟ ਪਾਈ ਹੋਈ ਸੀ। ਵੀਡੀਓ 'ਚ ਉਨ੍ਹਾਂ ਦਾ ਬੇਟਾ ਵਿਆਨ ਵੀ ਨਜ਼ਰ ਆ ਰਿਹਾ ਹੈ, ਜੋ ਆਪਣੇ ਪਿਤਾ ਨਾਲ ਸੀ।


Related Post