ਗਾਇਕ ਅਰਮਾਨ ਮਲਿਕ ਨੇ ਆਪਣੀ ਮੰਗਣੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਗਾਇਕ ਅਰਮਾਨ ਮਲਿਕ ਨੇ ਆਪਣੀ ਗਰਲ ਫ੍ਰੈਂਡ ਆਸ਼ਨਾ ਸ਼ਰਾਫ ਦੇ ਨਾਲ ਮੰਗਣੀ ਕਰਵਾ ਲਈ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਮੰਗੇਤਰ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਿਹਾ ਹੈ ।

By  Shaminder October 27th 2023 11:21 AM

ਗਾਇਕ ਅਰਮਾਨ ਮਲਿਕ (Armaan Malik) ਨੇ ਆਪਣੀ ਗਰਲ ਫ੍ਰੈਂਡ ਆਸ਼ਨਾ ਸ਼ਰਾਫ ਦੇ ਨਾਲ ਮੰਗਣੀ ਕਰਵਾ ਲਈ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਮੰਗੇਤਰ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਿਹਾ ਹੈ । ਗਾਇਕ ਨੇ ਕੁਝ ਤਸਵੀਰਾਂ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਦੋਵੇਂ ਲਿਪਲੌਕ ਕਰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ :  ਸੁਦੇਸ਼ ਲਹਿਰੀ ਦਾ ਅੱਜ ਹੈ ਜਨਮ ਦਿਨ, ਜਾਣੋ ਅੰਮ੍ਰਿਤਸਰ ਦੇ ਰਹਿਣ ਵਾਲੇ ਸੁਦੇਸ਼ ਕਿਵੇਂ ਲੰਮੇ ਸੰਘਰਸ਼ ਤੋਂ ਬਾਅਦ ਬਣੇ ਪ੍ਰਸਿੱਧ ਕਾਮੇਡੀਅਨ

ਇਸ ਤੋਂ ਇਲਾਵਾ ਗਾਇਕ ਨੇ ਇੱਕ ਹੋਰ ਤਸਵੀਰ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਜਿਸ ‘ਚ ਗਾਇਕ ਆਪਣੀ ਮੰਗੇਤਰ ਦੇ ਨਾਲ ਰਿੰਗ ਨੂੰ ਫਲਾਂਟ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਜਿਉਂ ਹੀ ਸਾਹਮਣੇ ਆਈਆਂ ਤਾਂ ਗਾਇਕ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । 

View this post on Instagram

A post shared by ARMAAN MALIK 🧿 (@armaanmalik)


ਬਾਲੀਵੁੱਡ ਦੇ ਪ੍ਰਸਿੱਧ ਗਾਇਕ ਹਨ ਅਰਮਾਨ ਮਲਿਕ 

ਅਰਮਾਨ ਮਲਿਕ ਬਾਲੀਵੁੱਡ ਦੇ ਪ੍ਰਸਿੱਧ ਗਾਇਕਾਂ ਚੋਂ ਆਉਂਦੇ ਹਨ। ਆਪਣੇ ਗੀਤਾਂ ਦੇ ਜ਼ਰੀਏ ਉਹ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਵੀ ਉਹ ਕਾਫੀ ਸਰਗਰਮ ਰਹਿੰਦੇ ਹਨ । ਜਿੱਥੇ ਉਹ ਆਪਣੀ ਪ੍ਰੋਫੈਸ਼ਨਲ ਅਤੇ ਨਿੱਜੀ ਜ਼ਿੰਦਗੀ ਦੇ ਬਾਰੇ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ ।


ਕੁਝ ਮਹੀਨੇ ਪਹਿਲਾਂ ਕੀਤਾ ਸੀ ਪ੍ਰਪੋਜ਼

ਅਰਮਾਨ ਮਲਿਕ ਨੇ ਆਸ਼ਨਾ ਸਰਾਫ ਨੂੰ ਕੁਝ ਮਹੀਨੇ ਪਹਿਲਾਂ ਹੀ ਪ੍ਰਪੋਜ਼ ਕੀਤਾ ਸੀ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਸਾਂਝੀਆਂ ਕੀਤੀਆਂ ਸਨ ।ਆਸ਼ਨਾ ਸਰਾਫ ਸੋਸ਼ਲ ਮੀਡੀਆ ਇਨਫਿਊਲੈਂਸਰ ਹੈ ਅਤੇ ਫੈਸ਼ਨ ਅਤੇ ਵੈੱਲਨੇਸ ਦੇ ਬਲੌਗ ਬਣਾਉਂਦੀ ਹੈ । ਦੋਵੇਂ  2019 ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ । 

View this post on Instagram

A post shared by Aashna Shroff (@aashnashroff)





Related Post