ਸੋਨੂੰ ਸੂਦ ਨੇ ਬੰਗਲਾਦੇਸ਼ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਸਰਕਾਰ ਨੂੰ ਕੀਤੀ ਖਾਸ ਅਪੀਲ, ਦਿੱਤਾ ਅਹਿਮ ਸੰਦੇਸ਼
ਸੋਨੂੰ ਸੂਦ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਇੱਕ ਬੰਗਲਾਦੇਸ਼ੀ ਹਿੰਦੂ ਲੋਕਾਂ ਦੀ ਮਦਦ ਦੀ ਅਪੀਲ ਕਰਦੀ ਨਜ਼ਰ ਆ ਰਹੇ ਹਨ। ਸੋਨੂੰ ਸੂਦ ਨੇ ਇਸ ਵੀਡੀਓ ਨੂੰ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤਾ ਹੈ ਅਤੇ ਅਪੀਲ ਕੀਤੀ ਹੈ ਕਿ ਹਰ ਕੋਈ ਬੰਗਲਾਦੇਸ਼ 'ਚ ਫਸੇ ਭਾਰਤੀਆਂ ਨੂੰ ਕੱਢਣ 'ਚ ਮਦਦ ਕਰੇ।
Sonu Sood on Indians trapped in Bangladesh : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਇੱਕ ਬੰਗਲਾਦੇਸ਼ੀ ਹਿੰਦੂ ਲੋਕਾਂ ਦੀ ਮਦਦ ਦੀ ਅਪੀਲ ਕਰਦੀ ਨਜ਼ਰ ਆ ਰਹੇ ਹਨ। ਸੋਨੂੰ ਸੂਦ ਨੇ ਇਸ ਵੀਡੀਓ ਨੂੰ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤਾ ਹੈ ਅਤੇ ਅਪੀਲ ਕੀਤੀ ਹੈ ਕਿ ਹਰ ਕੋਈ ਬੰਗਲਾਦੇਸ਼ 'ਚ ਫਸੇ ਭਾਰਤੀਆਂ ਨੂੰ ਕੱਢਣ 'ਚ ਮਦਦ ਕਰੇ।
ਸੋਨੂੰ ਸੂਦ ਨੇ ਇਹ ਟਵੀਟ ਕੀਤਾ ਸਾਂਝਾ
ਵੀਡੀਓ ਸ਼ੇਅਰ ਕਰਦੇ ਹੋਏ ਸੋਨੂੰ ਨੇ ਲਿਖਿਆ, 'ਸਾਨੂੰ ਬੰਗਲਾਦੇਸ਼ ਤੋਂ ਆਪਣੇ ਭਾਰਤੀ ਭਰਾਵਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਜੋ ਉਹ ਇੱਥੇ ਵਧੀਆ ਜ਼ਿੰਦਗੀ ਜੀ ਸਕਣ। ਇਹ ਸਿਰਫ ਸਰਕਾਰ ਦੀ ਹੀ ਨਹੀਂ ਜੋ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਹੈ, ਸਗੋਂ ਸਾਡੀ ਸਾਰਿਆਂ ਦੀ ਹੈ। ਜੈ ਹਿੰਦ।
We should do our best to bring back all our fellow Indians from Bangladesh, so they get a good life here. This is not just the responsibility of our Government which is doing its best but also all of us.
Jai Hind 🇮🇳 https://t.co/OuL550ui5H
ਬੀਐਸਐਫ ਨੂੰ ਚੌਕਸ ਰਹਿਣ ਦੇ ਦਿੱਤੇ ਗਏ ਹੁਕਮ
ਸ਼ੇਖ ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਵੀ ਬੰਗਲਾਦੇਸ਼ 'ਚ ਕਈ ਥਾਵਾਂ 'ਤੇ ਹਿੰਸਾ ਦੇਖਣ ਨੂੰ ਮਿਲ ਰਹੀ ਹੈ। ਘੱਟ ਗਿਣਤੀ ਹਿੰਦੂਆਂ 'ਤੇ ਵੀ ਹੁਣ ਹਮਲੇ ਹੋ ਰਹੇ ਹਨ। ਇਸ ਦੌਰਾਨ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਸੰਸਦ ਨੂੰ ਭੰਗ ਕਰ ਦਿੱਤਾ ਹੈ।
ਬੰਗਲਾਦੇਸ਼ ਸੰਕਟ 'ਤੇ ਰਾਜ ਸਭਾ 'ਚ ਬਿਆਨ ਦਿੰਦੇ ਹੋਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਅਸੀਂ ਇਸ ਸੰਕਟ 'ਤੇ ਨਜ਼ਰ ਰੱਖ ਰਹੇ ਹਾਂ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵੀ ਉੱਥੇ ਹਿੰਸਾ ਜਾਰੀ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਹਿੰਦੂ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਅਸੀਂ ਢਾਕਾ ਦੇ ਸੰਪਰਕ ਵਿੱਚ ਹਾਂ। ਸ਼ੇਖ ਹਸੀਨਾ ਨੇ ਭਾਰਤ ਆਉਣ ਦੀ ਇਜਾਜ਼ਤ ਮੰਗੀ ਸੀ। ਅਸੀਂ ਬੰਗਲਾਦੇਸ਼ ਵਿੱਚ ਭਾਰਤੀ ਭਾਈਚਾਰੇ ਦੇ ਸੰਪਰਕ ਵਿੱਚ ਹਾਂ।
ਬੰਗਲਾਦੇਸ਼ ਵਿੱਚ 9000 ਵਿਦਿਆਰਥੀਆਂ ਸਣੇ ਹਜ਼ਾਰਾਂ ਭਾਰਤੀ ਲੋਕ ਫਸੇ ਹਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਬੀਐਸਐਫ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਐਸ ਜੈਸ਼ੰਕਰ ਨੇ ਸਰਬ ਪਾਰਟੀ ਮੀਟਿੰਗ ਵਿੱਚ ਬੰਗਲਾਦੇਸ਼ ਦੇ ਸੰਕਟ ਬਾਰੇ ਜਾਣਕਾਰੀ ਦਿੱਤੀ।
ਬੰਗਲਾਦੇਸ਼ 'ਚ ਵਧਦੇ ਹਿੰਸਕ ਪ੍ਰਦਰਸ਼ਨਾਂ ਵਿਚਾਲੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਕੇ ਢਾਕਾ ਛੱਡ ਦਿੱਤਾ ਹੈ। ਫੌਜ ਮੁਖੀ ਨੇ ਕਿਹਾ ਹੈ ਕਿ ਅਸੀਂ ਸਰਕਾਰ ਚਲਾਵਾਂਗੇ। ਦਰਅਸਲ, ਬੰਗਲਾਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਹੇ ਸਨ।
ਹੋਰ ਪੜ੍ਹੋ : Hariyali Teej 2024: ਮਾਤਾ ਪਾਰਵਤੀ ਨੂੰ ਸਮਰਪਿਤ ਹਰਿਆਲੀ ਤੀਜ, ਜਾਣੋ ਇਸ ਦਿਨ ਕੀ ਹੈ ਮਹੱਤਵ
ਬੰਗਲਾਦੇਸ਼ ਸੰਕਟ ਨੂੰ ਲੈ ਕੇ ਭਾਰਤ ਵਿਚ ਵੀ ਹਲਚਲ ਤੇਜ਼ ਹੋ ਗਈ ਹੈ। ਜਿੱਥੇ ਕੱਲ੍ਹ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪੀਐਮ ਮੋਦੀ ਨੂੰ ਗੁਆਂਢੀ ਦੇਸ਼ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਸੀ। ਇਸ ਮੁੱਦੇ 'ਤੇ ਵਿਚਾਰ ਕਰਨ ਲਈ ਅੱਜ ਭਾਰਤ 'ਚ ਸਰਬ ਪਾਰਟੀ ਮੀਟਿੰਗ ਹੋਈ। ਜਿਸ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਜਾਣੂ ਕਰਵਾਇਆ।