ਸੰਨੀ ਦਿਓਲ ਤੇ ਬੌਬੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਤਸਵੀਰਾਂ, ਮਾਂ ਨੂੰ ਦਿੱਤੀ ਜਨਮ ਦਿਨ ਦੀ ਵਧਾਈ
ਸੰਨੀ ਦਿਓਲ ਤੇ ਬੌਬੀ ਦਿਓਲ ਦੀ ਮਾਂ ਪ੍ਰਕਾਸ਼ ਕੌਰ ਦਾ ਬੀਤੇ ਦਿਨ ਜਨਮ ਦਿਨ ਸੀ। ਇਸ ਮੌਕੇ ‘ਤੇ ਦੋਵਾਂ ਭਰਾਵਾਂ ਨੇ ਮਾਂ ਦੇ ਨਾਲ ਤਸਵੀਰਾਂ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਸੰਨੀ ਦਿਓਲ ਤੇ ਬੌਬੀ ਦਿਓਲ ਦੀ ਮਾਂ ਪ੍ਰਕਾਸ਼ ਕੌਰ ਦਾ ਬੀਤੇ ਦਿਨ ਜਨਮ ਦਿਨ ਸੀ। ਇਸ ਮੌਕੇ ‘ਤੇ ਦੋਵਾਂ ਭਰਾਵਾਂ ਨੇ ਮਾਂ ਦੇ ਨਾਲ ਤਸਵੀਰਾਂ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਮੌਕੇ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਮਾਂ ਦੀ ਤਸਵੀਰ ਸ਼ੇਅਰ ਕੀਤੀ ਹੈ।ਬੌਬੀ ਦਿਓਲ ਨੇ ਲਿਖਿਆ ‘ਹੈਪੀ ਬਰਥਡੇ ਮੇਰੀ ਸਭ ਕੁਝ, ਮਾਂ ਆਈ ਲਵ ਯੂ’।
ਬੌਬੀ ਦਿਓਲ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਹਰ ਕੋਈ ਅਦਾਕਾਰ ਨੂੰ ਉਸ ਦੀ ਮਾਂ ਦੇ ਜਨਮ ਦਿਨ ‘ਤੇ ਵਧਾਈ ਦੇ ਰਿਹਾ ਹੈ। ਸੰਨੀ ਦਿਓਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਸੰਨੀ ਦਿਓਲ ਦਾ ਵਰਕ ਫ੍ਰੰਟ
ਸੰਨੀ ਦਿਓਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਬੀਤੇ ਸਾਲ ‘ਗਦਰ-੨’ ਫ਼ਿਲਮ ‘ਚ ਕੰਮ ਕੀਤਾ ਸੀ। ਇਸ ਫ਼ਿਲਮ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ । ਜਿਸ ਤੋਂ ਬਾਅਦ ਉਹ ਹੋਰ ਵੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੇ ਹਨ ।
ਜਲਦ ਹੀ ਆਮਿਰ ਖ਼ਾਨ ਦੇ ਨਾਲ ਕਿਸੇ ਪ੍ਰੋਜੈਕਟ ‘ਚ ਦਿਖਾਈ ਦੇਣਗੇ । ਬੌਬੀ ਦਿਓਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਰਣਬੀਰ ਕਪੂਰ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਐਨੀਮਲ’ ਆਈ ਸੀ। ਜਿਸ ‘ਚ ਉਨ੍ਹਾਂ ਦੇ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।
ਹੋਰ ਪੜ੍ਹੋ