ਤਾਪਸੀ ਪੰਨੂ ਨੇ ਵਿਆਹ ਦੀਆਂ ਅਫਵਾਹਾਂ 'ਤੇ ਤੋੜੀ ਚੁੱਪੀ, ਜਾਣੋ ਅਦਾਕਾਰਾ ਨੇ ਕੀ ਕਿਹਾ
Taapsee Pannu on her wedding romurs : ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ (Taapsee Pannu) ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਖਬਰਾਂ ਆ ਰਹੀਆਂ ਨੇ ਕਿ ਜਲਦ ਹੀ ਅਦਾਕਾਰਾ ਆਪਣੇ ਬੁਆਏਫ੍ਰੈਂਡ ਮੈਥਿਆਸ ਬੋ ਨਾਲ ਵਿਆਹ ਕਰਵਾਉਣ ਵਾਲੀ ਹੈ, ਹੁਣ ਇਸ 'ਤੇ ਤਾਪਸੀ ਨੇ ਖ਼ੁਦ ਪ੍ਰਤੀਕਿਰਿਆ ਦਿੱਤੀ ਹੈ।
ਮੀਡੀਆ ਰਿਪੋਰਟਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਅਦਾਕਾਰਾ ਤਾਪਸੀ ਪੰਨੂ ਜਲਦੀ ਹੀ ਵਿਆਹ ਕਰਾਉਣ ਵਾਲੀ ਹੈ। ਤਾਪਸੀ ਪਿਛਲੇ 10 ਸਾਲਾਂ ਤੋਂ ਬੁਆਏਫ੍ਰੈਂਡ ਅਤੇ ਮਸ਼ਹੂਰ ਬੈਡਮਿੰਟਨ ਖਿਡਾਰੀ ਮੈਥਿਆਸ ਬੋ ਨਾਲ ਰਿਸ਼ਲੇਸ਼ਨਸ਼ਿਪ ਵਿੱਚ ਹੈ। ਹੁਣ ਇਹ ਜੋੜਾ ਆਪਣੇ ਰਿਸ਼ਤੇ ਨੂੰ ਅੱਗੇ ਲਿਜਾਣ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵਿਆਹ ਦੀਆਂ ਚਰਚਾਵਾਂ ਵੀ ਸ਼ੁਰੂ ਹੋ ਗਈਆਂ ਹਨ।
ਹਾਲ ਹੀ ਵਿੱਚ ਪੈਪਰਾਜ਼ੀਸ ਵੱਲੋਂ ਤਾਪਸੀ ਪੰਨੂ ਨੂੰ ਸਪਾਟ ਕੀਤਾ ਗਿਆ ਤੇ ਜਦੋਂ ਉਸ ਕੋਲੋਂ ਵਿਆਹ ਸਬੰਧੀ ਸਵਾਲ ਪੁੱਛੇ ਗਏ ਤਾਂ ਤਾਪਸੀ ਨੇ ਕਿਹਾ ਕਿ 'ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਕਦੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ ਅਤੇ ਨਾਂ ਹੀ ਭਵਿੱਖ 'ਚ ਕਦੇ ਵੀ ਦਵੇਗੀ।' ਹਾਲਾਂਕਿ ਤਾਪਸੀ ਨੇ ਪ੍ਰਤੀਕਿਰਿਆ ਦਿੱਤੀ ਹੈ, ਪਰ ਉਨ੍ਹਾਂ ਨੇ ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਹੈ ਕਿ ਉਹ ਵਿਆਹ ਕਰੇਗੀ ਜਾਂ ਨਹੀਂ।
ਹਾਲ ਹੀ ਵਿੱਚ ਇੱਕ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਤਾਪਸੀ ਪੰਨੂ ਅਤੇ ਮੈਥਿਆਸ ਬੋ (Mathias Bo) ਮਾਰਚ ਵਿੱਚ ਰਾਜਸਥਾਨ ਦੇ ਉਦੈਪੁਰ ਵਿੱਚ ਸਿੱਖ ਅਤੇ ਈਸਾਈ ਰੀਤੀ-ਰਿਵਾਜਾਂ ਨਾਲ ਵਿਆਹ ਕਰਨਗੇ, ਜਿੱਥੇ ਸਿਰਫ ਉਨ੍ਹਾਂ ਦੇ ਪਰਿਵਾਰ ਅਤੇ ਕਰੀਬੀ ਦੋਸਤ ਮੌਜੂਦ ਹੋਣਗੇ ਅਤੇ ਕਿਸੇ ਵੀ ਬਾਲੀਵੁੱਡ ਅਦਾਕਾਰ ਨੂੰ ਵਿਆਹ ਵਿੱਚ ਸੱਦਾ ਨਹੀਂ ਦਿੱਤਾ ਜਾਵੇਗਾ। ਵਰਕ ਫਰੰਟ ਦੀ ਗੱਲ ਕਰੀਏ ਤਾਂ ਤਾਪਸੀ ਕਾਮੇਡੀ-ਡਰਾਮਾ ਫਿਲਮ 'ਵੋ ਲੜਕੀ ਹੈ ਕਹਾਂ' 'ਚ ਨਜ਼ਰ ਆਵੇਗੀ।
ਅਦਾਕਾਰਾ ਤਾਪਸੀ ਪੰਨੂ ਦੀ ਹਾਲ ਹੀ ਵਿੱਚ ਸ਼ਾਹਰੁਖ ਖਾਨ ਦੇ ਨਾਲ ਫਿਲਮ 'ਡੰਕੀ' 'Dunki' ਰਿਲੀਜ਼ ਹੋਈ ਸੀ, ਜੋ ਕਿ ਵਿਦੇਸ਼ ਜਾਣ ਵਾਲੇ ਲੋਕਾਂ ਦੀ ਕਹਾਣੀ ਉੱਤੇ ਆਧਾਰਿਤ ਸੀ। ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਡੰਕੀ ਫਿਲਮ ਦਾ ਨਿਰਦੇਸ਼ਨ ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਰਾਜ ਕੁਮਾਰ ਹਿਰਾਨੀ Rajkumar Hirani ਵੱਲੋਂ ਕੀਤਾ ਗਿਆ ਸੀ। ਇਸ ਫਿਲਮ ਵਿੱਚ ਸ਼ਾਹਰੁਖ ਖਾਨ ਤੇ ਤਾਪਸੀ ਦੇ ਨਾਲ-ਨਾਲ ਵਿੱਕੀ ਕੌਸ਼ਲ ਵੀ ਨਜ਼ਰ ਆਏ।