ਸਲਮਾਨ ਖ਼ਾਨ ਦੇ ਘਰ ਦੇ ਬਾਹਰ ਫਾਈਰਿੰਗ ਮਾਮਲੇ ‘ਚ ਫੜੇ ਗਏ ਮੁਲਜ਼ਮ ਨੇ ਕੀਤੀ ਖੁਦਕੁਸ਼ੀ
ਅਨੁਜ ਥਾਪਨ ਨਾਂਅ ਦੇ ਇਸ ਮੁਲਜ਼ਮ ਨੇ ਪੁਲਿਸ ਹਿਰਾਸਤ ‘ਚ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ । ਜਿਸ ਤੋਂ ਬਾਅਦ ਮੁਲਜ਼ਮ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮੁਲਜ਼ਮ ਬੱਤੀ ਸਾਲ ਦਾ ਸੀ ।
ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ (Salman Khan) ਦੇ ਘਰ ਦੇ ਬਾਹਰ ਫਾਈਰਿੰਗ ਕਰਨ ਵਾਲੇ ਸ਼ਖਸ ਨੇ ਪੁਲਿਸ ਹਿਰਾਸਤ ‘ਚ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਇਸ ਮੁਲਜ਼ਮ ਨੂੰ 25 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਸੀ।ਪੁਲਿਸ ਮੁਲਜ਼ਮ ਨੂੰ ਪੰਜਾਬ ਤੋਂ ਗ੍ਰਿਫਤਾਰ ਕਰਕੇ ਲਿਆਈ ਸੀ। ਅਨੁਜ ਥਾਪਨ ਨਾਂਅ ਦੇ ਇਸ ਮੁਲਜ਼ਮ ਨੇ ਪੁਲਿਸ ਹਿਰਾਸਤ ‘ਚ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ । ਜਿਸ ਤੋਂ ਬਾਅਦ ਮੁਲਜ਼ਮ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮੁਲਜ਼ਮ ਬੱਤੀ ਸਾਲ ਦਾ ਸੀ ।ਉਸ ‘ਤੇ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਫਾਈਰਿੰਗ ਕਰਨ ਵਾਲੇ ਸ਼ੂਟਰਸ ਨੂੰ ਹਥਿਆਰ ਮੁੱਹਈਆ ਕਰਵਾਉਣ ਦਾ ਇਲਜ਼ਾਮ ਸੀ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦਾ ਅਮਰੀਕਾ ‘ਚ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ !
14 ਅਪ੍ਰੈਲ ਨੂੰ ਸਲਮਾਨ ਦੇ ਘਰ ਦੇ ਬਾਹਰ ਹੋਈ ਸੀ ਫਾਈਰਿੰਗ
ਅਦਾਕਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ 14 ਅਪ੍ਰੈਲ ਨੂੰ ਫਾਈਰਿੰਗ ਹੋਈ ਸੀ । ਜਿਸ ਤੋਂ ਬਾਅਦ ਇਸ ਘਟਨਾ ਨੂੰ ਲੈ ਕੇ ਪੁਲਿਸ ਨੇ ਸੰਜੀਦਗੀ ਦਿਖਾਈ ਅਤੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਸੀ। ਹਾਲਾਂਕਿ ਇਸ ਮਾਮਲੇ ‘ਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ ਸੀ, ਪਰ ਇਸ ਘਟਨਾ ਨੇ ਸਲਮਾਨ ਖ਼ਾਨ ਤੇ ਉਨ੍ਹਾਂ ਦੇ ਪਰਿਵਾਰ ਦੀ ਚਿੰਤਾ ਵਧਾ ਦਿੱਤੀ ਸੀ।